ਚਿੱਟੇ ਦਿਨ ਹੋਈ ਇਹ ਵੱਡੀ ਵਾਰਦਾਤ, ਜਾਣੋ ਮਾਮਲਾ
ਮੁਕਤਸਰ ਸਾਹਿਬ: ਜ਼ਿਲ੍ਹੇ ਦੇ ਪਿੰਡ ਡਿੱਖ ਚ ਇੱਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦੇਣ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦਿਹਾੜੀ ਤੋਂ ਆ ਕੇ ਕਿਸੇ ਕੰਮ ਦੇ ਲਈ ਘਰੋਂ ਬਾਹਰ ਨਿਕਲਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਕੁਝ ਵੀ ਪਤਾ ਨਹੀਂ ਲੱਗਿਆ ਅਤੇ ਸਵੇਰੇ ਪਿੰਡ ਦੇ ਲੋਕਾਂ ਨੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਮੁੰਡਾ ਮਰਿਆ ਪਿਆ ਹੈ। ਜਦੋਂ ਉਨ੍ਹਾਂ ਨੇ ਮ੍ਰਿਤਕ ਨੂੰ ਦੇਖਿਆ ਤਾਂ ਮ੍ਰਿਤਕ ਦਾ ਕਿਸੇ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਹੋਇਆ ਸੀ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਇਨਸਾਫ਼ ਦੀ ਗੁਹਾਰ ਲਗਾਈ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।