ਅਜਨਾਲਾ ਵਿਖੇ ਦੋ ਧਿਰਾਂ ਵਿਚਕਾਰ ਹੋਈ ਝੜਪ, 5 ਵਿਅਕਤੀ ਗੰਭੀਰ ਜ਼ਖਮੀ - ਦੋ ਗੁੱਟਾਂ ਵਿਚਾਲੇ ਝੜਪ
ਅੰਮ੍ਰਿਤਸਰ: ਜ਼ਿਲ੍ਹੇ ਦੇ ਤਹਿਸੀਲ ਅਜਨਾਲਾ ਦੇ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਉਸ ਸਮੇਂ ਤਣਾਅ ਦਾ ਮਾਹੌਲ ਬਣ ਗਿਆ ਜਦੋ ਦੋ ਗੁੱਟਾਂ ਵਿਚਾਲੇ ਝੜਪ ਹੋ ਗਈ। ਇਸ ਲੜਾਈ ਝਗੜੇ ਦੌਰਾਨ 5 ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਵੱਖ-ਵੱਖ ਹਸਪਤਾਲਾਂ ਚ ਦਾਖਲ ਕਰਵਾਇਆ ਗਿਆ। ਇੱਕ ਧਿਰ ਦੇ ਪੀੜਤ ਜਤਿੰਦਰ ਸਿੰਘ ਨੇ ਦੱਸਿਆ ਕਿ ਉਹ ਲੋਪੋਕੇ ਦਾ ਰਹਿਣ ਵਾਲਾ ਹੈ ਅਤੇ ਦੂਜੀ ਧਿਰ ਅੰਮ੍ਰਿਤਸਰ ਦੇ ਕੱਲੂ ਦੇ ਅਖਾੜੇ ਦੀ ਰਹਿਣ ਵਾਲੀ ਹੈ, ਇਨ੍ਹਾਂ ਵਿਚਾਲੇ ਝਗੜਾ ਥਾਂ ਨੂੰ ਲੈ ਕੇ ਹੋਇਆ ਸੀ। ਥਾਂ ਨੂੰ ਲੈ ਕੇ ਉਨ੍ਹਾਂ ’ਤੇ ਕੁਝ ਲੋਕਾਂ ਨੇ ਅਚਾਨਕ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ। ਫਿਲਹਾਲ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਹਮਲਾ ਕਰਨ ਵਾਲਿਆਂ ਦੇ ਨਾਂ ਦੱਸ ਦਿੱਤੇ ਹਨ ਅਤੇ ਉਨ੍ਹਾਂ ਖਿਲਾਫ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਉੱਥੇ ਹੀ ਦੂਜੇ ਪਾਸੇ ਮੌਕੇ ਤੇ ਪਹੁੰਚੀ ਪੁਲਿਸ ਦੀ ਟੀਮ ਵੱਲੋਂ ਦੋਵੇਂ ਧਿਰਾਂ ਦੇ ਬਿਆਨ ਦਰਜ ਕਰ ਲਏ ਹਨ ਅਤੇ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Last Updated : Feb 3, 2023, 8:21 PM IST