ਹੁਸੈਨੀਵਾਲਾ ਵਿਖੇ ਸੀਐੱਮ ਮਾਨ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ - ਹੁਸੈਨੀਵਾਲਾ ਵਿਖੇ ਸੀਐੱਮ ਮਾਨ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਫਿਰੋਜ਼ਰਪੁਰ: ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਫਿਰੋਜ਼ਪੁਰ ਸਰਹੱਦੀ ਖੇਤਰ ਹੁਸੈਨੀਵਾਲਾ ਵਿਖੇ ਪਹੁੰਚੇ। ਇਸ ਦੌਰਾਨ ਸੀਐੱਮ ਮਾਨ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸੀਐੱਮ ਨੇ ਕਿਹਾ ਕਿ ਜੋ ਉਨ੍ਹਾਂ ਦੇ ਸੁਪਨੇ ਸੀ ਇਸ ਨੂੰ ਘਰ-ਘਰ ਪਹੁੰਚਾਉਣ ਦੀ ਲੜਾਈ ਅਸੀਂ ਲੜ ਰਹੇ ਅਤੇ ਉਨ੍ਹਾਂ ਦੀ ਸੋਚ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਸੀਐੱਮ ਮਾਨ ਨੇ ਅੱਗੇ ਕਿਹਾ ਕਿ ਜੋ ਪੰਜਾਬ ਵਾਸੀਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਸਾਨੂੰ ਮੌਕਾ ਦਿੱਤਾ ਹੈ ਤੇ ਉਨ੍ਹਾਂ ਦੀਆਂ ਉਮੀਦਾਂ ਨੂੰ ਅਸੀਂ ਹਰ ਹਾਲਤ ਵਿਚ ਪੂਰਾ ਕਰਾਂਗੇ।
Last Updated : Feb 3, 2023, 8:20 PM IST
TAGGED:
ਆਮ ਆਦਮੀ ਪਾਰਟੀ ਦੀ ਸਰਕਾਰ