ਪੰਜਾਬ ਨੂੰ ਬਣਾਉਣਾ ਚਾਹੁੰਦੇ ਹਾਂ ਐਜੂਕੇਸ਼ਨ ਦੀ ਹੱਬ- CM ਮਾਨ - CM Bhagwat Mann attends the degree conferring ceremony
ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਠਿੰਡਾ ਵਿੱਚ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਡਿਗਰੀ ਵੰਡ ਸਮਾਰੋਹ ਵਿਚ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਵੀ ਪਹੁੰਚੇ। ਮੀਡੀਆ ਨਾਲ ਰੂਬਰੂ ਹੁੰਦੇ ਹੋਏ ਸੀਐਮ ਭਗਵੰਤ ਮਾਨ ਨੇ ਆਖਿਆ ਕਿ ਉਹ ਬਠਿੰਡਾ ਵਿੱਚ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਪੰਜਾਬ ਯੂਨੀਵਰਸਿਟੀ ਵਿਖੇ ਡਿਗਰੀ ਵੰਡ ਸਮਰੋਹ ( Punjab Technical University) ਵਿੱਚ ਆਏ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਮਾਲਵੇ ਵਿੱਚ ਨੰਬਰ ਇੱਕ ਯੂਨੀਵਰਸਿਟੀ ਵਜੋਂ ਜਾਣੀ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੜ੍ਹਾਈ ਨੂੰ ਲੈਕੇ ਕਿਸੇ ਵੀ ਤਰ੍ਹਾਂ ਦੇ ਫੰਡ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਵਿਦਿਆਰਥੀ ਵਿਦੇਸ਼ ਜਾ ਰਹੇ ਹਨ ਉਨ੍ਹਾਂ ਨੂੰ ਪੰਜਾਬ ਵਿੱਚ ਚੰਗਾ ਮਾਹੌਲ ਅਤੇ ਨੌਕਰੀਆਂ ਮੁਹੱਈਆ ਕਰਨ ਲਈ ਸਰਕਾਰ ਕੰਮ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਰਕਾਰ ਪੰਜਾਬ ਨੂੰ ਐਜੂਕੇਸ਼ਨ ਹੱਬ ਬਣਾਉਣਾ ਚਾਹੁੰਦੀ ਹੈ।
Last Updated : Feb 3, 2023, 8:22 PM IST