ਮੁੱਖ ਮੰਤਰੀ ਚੰਨੀ ਨੇ ਭਗਵੰਤ ਮਾਨ ਨੂੰ ਲੈਕੇ ਕੀਤੀ ਵੱਡੀ ਗੱਲ, ਕਿਹਾ... - ਸ਼੍ਰੋਮਣੀ ਅਕਾਲੀ ਦਲ
ਸ੍ਰੀ ਫ਼ਤਿਹਗੜ੍ਹ ਸਾਹਿਬ: 2022 ਦੀਆਂ ਵਿਧਾਨ ਸਭਾ ਚੋਣਾਂ (2022 Assembly Elections) ਦੇ ਮੱਦੇਨਜ਼ਰ ਪੰਜਾਬ ਵਿੱਚ ਸਿਆਸੀ ਸਰਗਰਮੀਆਂ ਵਧ ਗਈਆਂ ਹਨ। ਇਸੇ ਤਹਿਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਹਲਕਾ ਅਮਲੋਹ ਪਹੁੰਚੇ। ਜਿੱਥੇ ਉਨ੍ਹਾਂ ਨੇ ਵਿਧਾਇਕ ਕਾਕਾ ਰਣਦੀਪ ਸਿੰਘ (MLA Kaka Randeep Singh) ਦੇ ਹੱਕ ਦੇ ਵਿੱਚ ਚੋਣ ਰੈਲੀ ਕੀਤੀ। ਇਸ ਮੌਕੇ ਉਨ੍ਹਾਂ ਨੇ ਵਿਰੋਧੀਆਂ ‘ਤੇ ਜਮ ਕੇ ਨਿਸ਼ਾਨੇ ਵੀ ਸਾਧੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਹਮੇਸ਼ਾ ਹੀ ਪੰਜਾਬ ਧੋਖਾ ਕੀਤਾ ਹੈ ਅਤੇ ਪੰਜਾਬ ਨੂੰ ਲੁੱਟਣ ਤੇ ਕੁੱਟਣ ਤੋਂ ਇਲਾਵਾ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਲੋਕ ਪੰਜਾਬ ਵਿੱਚ ਵਿਕਾਸ ਤੇ ਰੁਜ਼ਗਾਰ ਚਾਹੁੰਦੇ ਹਨ ਤਾਂ ਉਹ ਫਿਰ ਤੋਂ ਕਾਂਗਰਸ ਪਾਰਟੀ ਨੂੰ ਵੋਟ ਦੇਣ।
Last Updated : Feb 3, 2023, 8:11 PM IST