ਕੇਂਦਰ ਸਰਕਾਰ ਪੰਜਾਬ ਦਾ ਜੀਐਸਟੀ ਦਾ ਪੈਸਾ ਨਹੀਂ ਦੇ ਰਹੀ- ਸੀਐੱਮ ਚੰਨੀ - ਚੋਣ ਪ੍ਰਚਾਰ
ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਵਿਧਾਨਸਭਾ ਚੋਣਾਂ 2022 ਨੂੰ ਕੁਝ ਹੀ ਸਮਾਂ ਰਹਿ ਗਿਆ ਹੈ। ਜਿਸੇ ਦੇ ਚੱਲਦੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਕਾਂਗਰਸੀ ਉਮੀਦਵਾਰ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਉਨ੍ਹਾਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਸੂਬੇ ਤੋਂ ਟੈਕਸ ਵਸੂਲ ਕਰ ਰਹੀ ਹੈ ਪਰ ਪੰਜਾਬ ਦਾ ਕੇਂਦਰ ਕੋਲ ਕਰੋੜਾਂ ਰੁਪਂਏ ਦਾ ਜੀਐਸਟੀ ਦਾ ਬਕਾਇਆ ਖੜਾ ਹੋਇਆ ਹੈ।
Last Updated : Feb 3, 2023, 8:11 PM IST