'ਕੱਲ੍ਹ ਤੋਂ ਖਰਾਬ ਨਰਮੇ ਦਾ ਦਿੱਤਾ ਜਾਵੇਗਾ ਮੁਆਵਜ਼ਾ' - cabinet minister dr. vijay singla
ਮਾਨਸਾ: ਮਾਲਵਾ ਖੇਤਰ ਵਿੱਚ ਖ਼ਰਾਬ ਹੋਈ ਨਰਮੇ ਦੀ ਫਸਲ ਦਾ ਬੇਸ਼ੱਕ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਆਵਜ਼ਾ ਦੇ ਦਿੱਤਾ ਗਿਆ ਸੀ ਪਰ ਅਜੇ ਵੀ ਬਹੁਤ ਸਾਰੇ ਪਿੰਡਾਂ ਦੇ ਕਿਸਾਨ ਨਰਮੇ ਖ਼ਰਾਬੇ ਦੇ ਮੁਆਵਜ਼ੇ ਤੋਂ ਵਾਂਝੇ ਰਹਿੰਦੇ ਸਨ ਉੱਥੇ ਹੀ ਮਜ਼ਦੂਰਾਂ ਨੂੰ ਵੀ ਇਸ ਮੁਆਵਜ਼ੇ ਦਾ ਕੋਈ ਪੈਸਾ ਨਹੀਂ ਦਿੱਤਾ ਗਿਆ ਸੀ ਹੁਣ ਕਿਸਾਨ ਨਰਮੇ ਖ਼ਰਾਬੇ ਦੇ ਮੁਆਵਜ਼ੇ ਨੂੰ ਲੈ ਕੇ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਸਨ। ਹੁਣ 26 ਮਾਰਚ ਨੂੰ ਮਾਨਸਾ ਦੀ ਅਨਾਜ ਮੰਡੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਅਤੇ ਮਜ਼ਦੂਰਾਂ ਨੂੰ 58 ਕਰੋੜ ਰੁਪਏ ਨਰਮੇ ਖ਼ਰਾਬੇ ਦਾ ਮੁਆਵਜ਼ਾ ਦੇਣ ਦੇ ਲਈ ਪਹੁੰਚ ਸਕਦੇ ਹਨ। ਕੈਬਨਿਟ ਮੰਤਰੀ ਡਾ. ਵਿਜੇ ਸਿੰਗਲਾ ਨੇ ਮਾਨਸਾ ਵਿਖੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਲਵਾ ਖੇਤਰ ਦੇ ਵਿੱਚ ਖ਼ਰਾਬ ਹੋਈ ਨਰਮੇ ਦੀ ਫਸਲ ਦੇ ਮੁਆਵਜ਼ੇ ਤੋਂ ਵਾਂਝੇ ਰਹਿੰਦੇ ਕਿਸਾਨ ਅਤੇ ਮਜ਼ਦੂਰਾਂ ਨੂੰ ਮੁਆਵਜ਼ਾ ਕੱਲ੍ਹ ਤੋਂ ਦਿੱਤਾ ਜਾਵੇਗਾ।
Last Updated : Feb 3, 2023, 8:20 PM IST