ਸੋਨੀ ਦੀ ਅਗਵਾਈ ਹੇਠ ਕਾਂਗਰਸ ਦਾ ਮਹਿੰਗਾਈ ਵਿਰੁੱਧ ਜੋਰਦਾਰ ਮੁਜ਼ਾਹਰਾ - petrol, diesel and lpg price increased
ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਪੈਟਰੋਲ-ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ (petrol, diesel and lpg price increased) ਵਿੱਚ ਕੀਤੇ ਵਾਧੇ ਵਿੱਰੁੱਧ ਦੇਸ਼ ਭਰ ਵਿੱਚ ਕਾਂਗਰਸ ਵੱਲੋਂ ਅੱਜ ਕੀਤੇ ਗਏ ਪ੍ਰਦਰਸ਼ਨ (congress held nation wide protest against inflation) ਤਹਿਤ ਅੰਮ੍ਰਿਤਸਰ ਵਿਖੇ ਸਾਬਕਾ ਮੰਤਰੀ ਓਪੀ ਸੋਨੀ ਦੀ ਅਗਵਾਈ ਹੇਠ ਜੋਰਦਾਰ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਸੋਨੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਵਿਰੁੱਧ ਕਾਂਗਰਸ ਹਮੇਸ਼ਾ ਆਵਾਜ਼ ਚੁੱਕਦੀ ਆਈ ਹੈ। ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੋਂ ਮੰਗ ਕੀਤੀ ਕਿ ਪੈਟਰੋਲ-ਡੀਜ਼ਲ ਤੇ ਰਸੋਈ ਗੈਸ ’ਤੇ ਟੈਕਸ ਘਟਾਵੇ ਤੇ ਸੂਬੇ ਦੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ (bhagwant maan govt should give relief to punajb people)। ਸੋਨੀ ਨੇ ਕਿਹਾ ਕਿ ਪਿਛਲੇ ਸਾਲ ਉਨ੍ਹਾਂ ਦੀ ਕਾਂਗਰਸ ਸਰਕਾਰ ਨੇ ਵੀ ਟੈਕਸ ਘਟਾ ਕੇ ਪੰਜਾਬ ਦੇ ਲੋਕਾਂ ਨੂੰ ਰਾਹਤ ਦਿੱਤੀ ਸੀ।
Last Updated : Feb 3, 2023, 8:21 PM IST