ਖਡੂਰ ਸਾਹਿਬ ਹਲਕੇ ਚ ਰਮਨਜੀਤ ਸਿੱਕੀ ਵੱਲੋਂ ਚੋਣ ਪ੍ਰਚਾਰ - Congress candidate Ramanjit Sikki
ਤਰਨ ਤਾਰਨ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਚੋਣ ਦੰਗਲ ਭਖਿਆ ਹੋਇਆ ਹੈ। ਵਿਧਾਨਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਉਮੀਦਵਾਰ ਰਮਨਜੀਤ ਸਿੰਘ ਸਿੱਕੀ ਵੱਲੋਂ ਚੋਣ ਪ੍ਰਚਾਰ ਤੇਜ਼ ਕੀਤਾ ਗਿਆ ਹੈ। ਉਨ੍ਹਾਂ ਚੋਣ ਪ੍ਰਚਾਰ ਦੌਰਾਨ ਵਿਰੋਧੀਆਂ ਪਾਰਟੀਆਂ ਖਿਲਾਫ਼ ਜੰਮਕੇ ਨਿਸ਼ਾਨੇ ਸਾਧੇ ਗਏ ਹਨ। ਸਿੱਕੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਵਿੱਚ ਅਜਿਹਾ ਮਹੌਲ ਆਪ ਕਰਕੇ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿੰਡ ਲਾਲਪੂਰਾ ਦੇ ਵਾਸੀ ਮਨਜਿੰਦਰ ਸਿੰਘ ਲਾਲਪੁਰਾ ਨੂੰ ਨੇੜਿਓਂ ਜਾਣਦੇ ਹਨ ਜਿਸ ਕਰਕੇ ਪਿੰਡ ਦੇ ਲੋਕ ਵੀ ਉਸ ਦਾ ਸਾਥ ਦੇਣ ਨੂੰ ਤਿਆਰ ਨਹੀਂ ਹਨ। ਉਨ੍ਹਾਂ ਕਿਹਾ ਕਿ ਕੁੱਲ ਮਿਲਾ ਕੇ ਗੱਲ ਕੀਤੀ ਜਾਵੇ ਤਾਂ ਕਾਂਗਰਸ ਪਾਰਟੀ ਨੂੰ ਸਮੁੱਚੇ ਖਡੂਰ ਸਾਹਿਬ ਹਲਕੇ ਤੋਂ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਵਿਧਾਇਕ ਸਿੱਕੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਵੀ ਤਿੱਖੇ ਸ਼ਬਦੀ ਹਮਲੇ ਕੀਤੇ ਗਏ।
Last Updated : Feb 3, 2023, 8:17 PM IST