ਹਾਰ ਦਾ ਮੰਥਨ ਕਰਨ ਦੀ ਥਾਂ ਕੁਰਸੀ ਲਈ ਲੜ ਰਹੀ ਕਾਂਗਰਸ: ਆਪ - ਕਾਂਗਰਸ ਪ੍ਰਧਾਨਗੀ ਅਤੇ ਵਿਰੋਧੀ ਧਿਰ ਆਗੂ
ਚੰਡੀਗੜ੍ਹ: ਮਹਿੰਗਾਈ ਖਿਲਾਫ਼ ਪ੍ਰਦਰਸ਼ਨ ਕਰ ਰਹੀ ਕਾਂਗਰਸ ਦੇ ਨਵਜੋਤ ਸਿੱਧੂ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ 'ਚ ਤਲਖੀ ਦੇਖਣ ਨੂੰ ਮਿਲੀ। ਜਿਸ ਤੋਂ ਬਾਅਦ 'ਆਪ' ਦੇ ਬੁਲਾਰੇ ਨੀਲ ਗਰਗ ਦਾ ਕਹਿਣਾ ਕਿ ਕਾਂਗਰਸ ਦਾ ਇਹ ਅੰਦਰੂਨੀ ਮਾਮਲਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ 'ਚ ਹਮੇਸ਼ਾ ਕੁਰਸੀ ਦੀ ਲੜਾਈ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦੀ ਕੁਰਸੀ ਲਈ ਲੜਾਈ ਰਹੀ ਅਤੇ ਹੁਣ ਕਾਂਗਰਸ ਪ੍ਰਧਾਨਗੀ ਅਤੇ ਵਿਰੋਧੀ ਧਿਰ ਆਗੂ ਬਣਨ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਹਾਰ ਦਾ ਮੰਥਨ ਕਰਨਾ ਚਾਹੀਦਾ ਸੀ ਕਿ ਲੋਕਾਂ ਨੇ ਕਾਂਗਰਸ ਨੂੰ ਕਿਉਂ ਨਕਾਰਿਆ।
Last Updated : Feb 3, 2023, 8:22 PM IST