ਪੰਜਾਬ

punjab

By

Published : Apr 10, 2022, 4:56 PM IST

Updated : Feb 3, 2023, 8:22 PM IST

ETV Bharat / videos

ਰਾਜਾ ਵੜਿੰਗ ਨੂੰ ਪ੍ਰਧਾਨ ਬਣਾਉਣ ਤੋਂ ਬਾਅਦ ਕਾਂਗਰਸੀ ਆਗੂ ਦਾ ਵੱਡਾ ਬਿਆਨ ...

ਲੁਧਿਆਣਾ: ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਐਲਾਨ ਕਰ ਦਿੱਤਾ ਹੈ। ਰਾਜਾ ਵੜਿੰਗ ਨੂੰ ਪਾਰਟੀ ਵੱਲੋਂ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਇਆ ਗਿਆ (New Punjab Congress President Raja Waring) ਹੈ। ਵੜਿੰਗ ਦੇ ਪ੍ਰਧਾਨ ਬਣਨ ਤੋਂ ਬਾਅਦ ਕਾਂਗਰਸ ਦੀ ਆਪਸੀ ਖਾਨਾਜੰਗੀ ਮੁੜ ਸਾਹਮਣੇ ਆਉਣ ਲੱਗੀ ਹੈ। ਪਾਰਟੀ ਦੇ ਕਈ ਆਗੂਆਂ ਵੱਲੋਂ ਵੜਿੰਗ ਦੇ ਪ੍ਰਧਾਨ ਬਣਾਉਣ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਵਿਚਾਲੇ ਲੁਧਿਆਣਾ ਤੋਂ ਸਾਬਕਾ ਕਾਂਗਰਸ ਵਿਧਾਇਕ ਕੁਲਦੀਪ ਵੈਦ ਵੱਲੋਂ ਜਿੱਥੇ ਹਾਈਕਮਾਨ ਦੇ ਫੈਸਲੇ ਦਾ ਸੁਆਗਤ ਕੀਤਾ ਗਿਆ ਹੈ ਉੱਥੇ ਹੀ ਪਾਰਟੀ ਨੂੰ ਨਸੀਹਤ ਦਿੱਤੀ ਹੈ ਕਿ ਜੋ ਵੀ ਪਾਰਟੀ ਦੇ ਫੈਸਲੇ ਦਾ ਵਿਰੋਧ ਕਰਦਾ ਹੈ ਉਸਨੂੰ ਤੁਰੰਤ ਪਾਰਟੀ ’ਚੋਂ ਬਾਹਰ ਕੱਢਿਆ ਜਾਣਾ ਚਾਹੀਦਾ ਹੈ।
Last Updated : Feb 3, 2023, 8:22 PM IST

ABOUT THE AUTHOR

...view details