ਕੁਮਾਰ ਵਿਸ਼ਵਾਸ ਦੇ ਲਗਾਏ ਇਲਜ਼ਾਮਾਂ ਤੋਂ ਬਾਅਦ ਭਖੀ ਸਿਆਸਤ, ਵਿਰੋਧੀਆਂ ਨੇ ਘੇਰੀ 'ਆਪ' - ਡਾ. ਕੁਮਾਰ ਵਿਸ਼ਵਾਸ ਵੱਲੋਂ ਗੰਭੀਰ ਇਲਜ਼ਾਮ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣ 2022 ਲਈ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਇਸ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ 'ਤੇ ਆਪ ਦੇ ਸੰਸਥਾਪਕ ਮੈਂਬਰਾਂ ਚੋਂ ਇੱਕ ਡਾ. ਕੁਮਾਰ ਵਿਸ਼ਵਾਸ ਵੱਲੋਂ ਗੰਭੀਰ ਇਲਜ਼ਾਮ ਲਗਾਏ ਗਏ ਹਨ। ਜਿਸ ’ਤੇ ਵਿਰੋਧੀਆਂ ਵੱਲੋੰ ਆਪ ਨੂੰ ਘੇਰਿਆ ਜਾ ਰਿਹਾ ਹੈ। ਕਾਂਗਰਸੀ ਆਗੂ ਪਵਨ ਖੇੜਾ ਨੇ ਕਿਹਾ ਕਿ ਇਸਦਾ ਜਵਾਬ ਹੁਣ ਅਰਵਿੰਦ ਕੇਜਰੀਵਾਲ ਨੂੰ ਦੇਣਾ ਚਾਹੀਦਾ ਹੈ। ਕਿਉਂਕਿ ਉਨ੍ਹਾਂ ’ਤੇ ਵੱਖਵਾਦੀਆਂ ਨਾਲ ਸਬੰਧ ਹੋਣ ਦੇ ਇਲਜ਼ਾਮ ਲੱਗੇ ਹਨ ਜੋ ਕਿ ਗੰਭੀਰ ਇਲਜ਼ਾਮ ਹਨ। ਨਾਲ ਹੀ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਪੰਜਾਬ ਦੇ ਨਾਲ ਖੇਡਣ। ਕਿਉਂਕਿ ਪੰਜਾਬ ਦੇ ਲੋਕ ਪਹਿਲਾਂ ਹੀ ਕਾਫੀ ਦੁਖ ਝੱਲ ਚੁੱਕੇ ਹਨ।
Last Updated : Feb 3, 2023, 8:16 PM IST