ਯੂਕਰੇਨ ’ਚ ਫਸੇ ਵਿਦਿਆਰਥੀਆਂ ਨੂੰ ਕੱਢਣ ਲਈ ਬਰਿੰਦਰ ਢਿੱਲੋਂ ਦੀ ਸਰਕਾਰ ਨੂੰ ਅਪੀਲ - Indian students trapped in Ukraine
ਰੂਪਨਗਰ: ਰੂਸ ਯੂਕਰੇਨ ਦੀ ਚੱਲ ਰਹੀ ਜੰਗ ਕਾਰਨ ਪੂਰੀ ਦੁਨੀਆ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਜੰਗ ਨੂੰ ਖਤਮ ਕਰਨ ਨੂੰ ਲੈਕੇ ਪੂਰੀ ਦੁਨੀਆ ਵਿੱਚ ਸ਼ਾਂਤੀ ਮਾਰਚ ਕੱਢੇ ਜਾ ਰਹੇ ਹਨ। ਇਸੇ ਨੂੰ ਲੈਕੇ ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ ਵੱਲੋਂ ਯੂਕਰੇਨ ਵਿੱਚ ਫਸੇ ਭਾਰਤੀਆਂ ਦੀ ਸੁਰੱਖਿਅਤ ਦੇਸ਼ ਵਾਪਸੀ ਨੂੰ ਲੈਕੇ ਅਰਦਾਸ ਕੀਤੀ ਗਈ। ਇਸਦੇ ਨਾਲ ਹੀ ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਲਦ ਤੋਂ ਜਲਦ ਤੋਂ ਹਰ ਸੰਭਵ ਕੋਸ਼ਿਸ਼ ਕਰਕੇ ਫਸੇ ਲੋਕਾਂ ਨੂੰ ਭਾਰਤ ਲਿਆਂਦਾ ਜਾਵੇ। ਦੱਸ ਦਈਏ ਕਿ ਮਹਾ ਸ਼ਿਵਰਾਤਰੀ ਤਿਉਹਾਰ ਮੌਕੇ ਕਾਂਗਰਸ ਆਗੂ ਬਰਿੰਦਰ ਢਿੱਲੋਂ ਰੂਪਨਗਰ ਵਿਖੇ ਇੱਕ ਸਮਾਗਮ ਵਿੱਚ ਸ਼ਾਮਿਲ ਹੋਏ ਸਨ। ਇਸ ਦੌਰਾਨ ਉਨ੍ਹਾਂ ਮਹਾਸ਼ਿਵਰਾਤਰੀ ਦੇ ਪਵਿੱਤਰ ਦਿਹਾੜੇ ਦੀਆਂ ਸ਼ਰਧਾਲੂਆਂ ਨੂੰ ਵਧਾਈਆਂ ਦਿੱਤੀਆਂ।
Last Updated : Feb 3, 2023, 8:18 PM IST
TAGGED:
ਰੂਸ ਯੂਕਰੇਨ ਦੀ ਚੱਲ ਰਹੀ ਜੰਗ