ਕਾਂਗਰਸੀ ਵਿਧਾਇਕ ਦੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ - Congress MLA Santokh Singh Bhalaipur warns CM Bhagwant Mann
ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਵਿੱਚ ਹਾਰ ਮਿਲਣ ਤੋਂ ਬਾਅਦ ਕਾਂਗਰਸ ਪਾਰਟੀ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ (Congress MLA Santokh Singh Bhalaipur) ਨੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਦੇ ਵਰਕਰ ਅੰਮ੍ਰਿਤਸਰ ਵਿੱਚ ਕਾਂਗਰਸੀ ਵਰਕਰਾਂ ਦੇ ਘਰਾਂ ਦੇ ਬਾਹਰ ਲਕਾਰੇ ਮਾਰਦੇ ਹਨ ਅਤੇ ਨਾਲ ਹੀ ਭੰਗੜੇ ਪਾ ਕੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਜਲਦ ਆਪਣੀ ਪਾਰਟੀ ਦੇ ਵਰਕਰਾਂ ਨੂੰ ਨਹੀਂ ਸਮਝਾਇਆ ਤਾਂ ਇਸ ‘ਤੇ ਕਾਂਗਰਸ ਪਾਰਟੀ ਵੱਲੋਂ ਕੋਈ ਸਖ਼ਤ ਐਕਸ਼ਨ ਲਿਆ ਜਾਵੇਗਾ।
Last Updated : Feb 3, 2023, 8:20 PM IST