ਸੰਗਰੂਰ 'ਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ - ਕੇਂਦਰ ਸਰਕਾਰ
ਸੰਗਰੂਰ: ਕੇਂਦਰ ਸਰਕਾਰ ਖ਼ਿਲਾਫ਼ ਸੰਗਰੂਰ ਵਿੱਚ ਜ਼ਿਲ੍ਹਾ ਪ੍ਰਧਾਨ ਮਹਿੰਦਰ ਪਾਲ ਭੋਲਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਅਤੇ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਜਿਸ ਮਗਰੋਂ ਕਾਂਗਰਸੀ ਵਰਕਰਾਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਅਤੇ ਜਮ ਕੇ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਪ੍ਰਧਾਨ ਤੇ ਵਰਕਰਾਂ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਸਰਕਾਰ 'ਚ ਦਿਨੋਂ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋ ਰਿਹਾ ਹੈ, ਉਨ੍ਹਾਂ ਕਿਹਾ ਕਿ ਅੱਛੇ ਦਿਨ ਆਉਣਗੇ, ਜੇਕਰ ਇਹ ਚੰਗੇ ਦਿਨ ਹਨ ਤਾਂ ਸਾਨੂੰ ਇਹੋ ਜਿਹੇ ਚੰਗੇ ਦਿਨ ਨਹੀਂ ਚਾਹੀਦੇ।
Last Updated : Feb 3, 2023, 8:22 PM IST