ਮਹਿੰਗਾਈ ਨੂੰ ਲੈ ਕੇ ਕਾਂਗਰਸੀ ਵਰਕਰਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ - ਆਪਣਾ ਅੜੀਅਲ ਰਵੱਈਆ
ਤਰਨਤਾਰਨ: ਕਸਬਾ ਭਿੱਖੀਵਿੰਡ ਵਿਖੇ ਕਾਂਗਰਸ ਪਾਰਟੀ ਦੇ ਆਲ ਇੰਡੀਆ ਵਰਕਿੰਗ ਕਮੇਟੀ ਦੇ ਜਿਲ੍ਹਾ ਪ੍ਰਧਾਨ ਸਿਤਾਰਾ ਸਿੰਘ ਡਲੀਰੀ ਦੀ ਅਗਵਾਈ 'ਚ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਪੱਤਰਕਾਰਾ ਨਾਲ ਗੱਲ ਕਰਦਿਆਂ ਆਲ ਇੰਡੀਆ ਵਰਕਿੰਗ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਿਤਾਰਾ ਸਿੰਘ ਡਲੀਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਆਏ ਦਿਨ ਪਟਰੋਲ ਡੀਜਲ ਤੇਲ, ਸਿਲੰਡਰ ਅਤੇ ਟੋਲ ਪਲਾਜ਼ਾ ਦੀਆਂ ਕੀਮਤਾਂ ਵਧਾਈਆਂ ਜਾਂ ਰਹੀਆਂ ਹਨ। ਪੰਜਾਬ ਦੀ ਨਵੀਂ ਬਣੀ ਸਰਕਾਰ ਚੁੱਪੀ ਧਾਰ ਕੇ ਬੈਠੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੇਲੇ ਡੀਜ਼ਲ ਪੈਟਰੋਲ ਅਤੇ ਸਿਲੰਡਰ ਦੀਆਂ ਕੀਮਤਾਂ ਬਹੁਤ ਘੱਟ ਸਨ। ਜਦੋਂ ਦਾ ਮੋਦੀ ਪ੍ਰਧਾਨ ਮੰਤਰੀ ਬਣਿਆ ਹੈ ਉਦੋਂ ਤੋਂ ਲੈ ਕੇ ਹੁਣ ਤੱਕ ਪੈਟਰੋਲ ਡੀਜ਼ਲ ਅਤੇ ਸਿਲੰਡਰ ਦੀਆਂ ਕੀਮਤਾਂ 'ਚ ਵਾਧਾ ਹੀ ਹੋਇਆ ਹੈ। ਜੋ ਕਿ ਮੋਦੀ ਸਰਕਾਰ ਵੱਲੋਂ ਆਏ ਦਿਨ ਹੀ ਇਨ੍ਹਾਂ ਕੀਮਤਾਂ ਵਿੱਚ ਵਾਧਾ ਕਰਕੇ ਲੋਕਾਂ ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ। ਜਿਸ ਦਾ ਕਾਂਗਰਸ ਪਾਰਟੀ ਵੱਲੋਂ ਹਰ ਇੱਕ ਸ਼ਹਿਰ ਪਿੰਡ 'ਚ ਵਿਰੋਧ ਕੀਤਾ ਜਾ ਰਿਹਾ ਹੈ। ਵਿਰੋਧ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਹੇਗਾ। ਜਦੋਂ ਤੱਕ ਮੋਦੀ ਸਰਕਾਰ ਆਪਣਾ ਅੜੀਅਲ ਰਵੱਈਆ ਛੱਡ ਕੇ ਡੀਜ਼ਲ ਪੈਟਰੋਲ ਅਤੇ ਸਿਲੰਡਰ ਦੀਆਂ ਕੀਮਤਾਂ ਨੂੰ ਘਟਾ ਨਹੀਂ ਦਿੰਦੀ।
Last Updated : Feb 3, 2023, 8:22 PM IST