ਚੋਣਾਂ ਦੌਰਾਨ 15 ਕਰੋੜ ਦੀ ਹੈਰੋਇਨ ਸਮੇਤ 3 ਕਾਬੂ - Counter Intelligence Arrests 3 Accused In Amritsar
ਅੰਮ੍ਰਿਤਸਰ: ਪੰਜਾਬ ਚੋਣਾਂ ਦੌਰਾਨ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਕਾਰਵਾਈ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਦੇ ਹੋਏ 3 ਕਿੱਲੋ ਹੈਰੋਇਨ ਅਤੇ 4 ਕਿੱਲੋ ਅਫੀਮ ਸਮੇਤ 3 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਬਰਾਮਦ ਹੋਈ ਹੈਰੋਇਨ ਦੀ ਕੀਮਤ 15 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਮਾਮਲੇ ਸਬੰਧੀ ਜਾਣਕਾਰੀ ਦਿੱਤੀ ਹੈ ਕਿ ਗੁਪਤ ਸੂਚਨਾ ਦੇ ਆਧਾਰ ਤੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਾਰਵਾਈ ਕਰਦੇ ਹੋਏ ਵੱਖ ਵੱਖ ਟੀਮਾਂ ਬਣਾਈਆਂ ਗਈਆਂ ਜਿਸ ਤੋਂ ਬਾਅਦ 3 ਮੁਲਜ਼ਮ ਨਸ਼ੇ ਸਮੇਤ ਕਾਬੂ ਕੀਤੇ ਗਏ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹੈਰੋਇਨ ਪਾਕਿਸਤਾਨ ਤੋਂ ਆਈ ਦੱਸੀ ਹੈ ਜਦਕਿ ਅਫੀਮ ਲੋਕਲ ਦੀ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Last Updated : Feb 3, 2023, 8:16 PM IST
TAGGED:
ਪੰਜਾਬ ਚੋਣਾਂ