ਪੁਲਿਸ ਦੇ ਅੜਿੱਕੇ ਚੜ੍ਹਿਆ ਇੱਕ ਨਸ਼ਾ ਤਸਕਰ
ਜਲੰਧਰ: ਜਲੰਧਰ ਦੇ ਕਸਬਾ ਫਿਲੌਰ ਵਿਖੇ ਪੁਲਿਸ ਨੂੰ ਉਦੋਂ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਕਿ ਨਸ਼ਿਆਂ ਦੇ ਖਿਲਾਫ਼ ਛੇੜੀ ਗਈ ਮੁਹਿੰਮ ਦੇ ਚੱਲਦਿਆਂ ਉਨ੍ਹਾਂ ਨੇ ਇਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਫਿਲੌਰ ਮੁਖੀ ਸੰਜੀਵ ਕਪੂਰ ਨੇ ਦੱਸਿਆ ਹੈ, ਕਿ ਮਾਨਯੋਗ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ 'ਤੇ ਚਲਦਿਆਂ ਨਸ਼ਾ ਤਸਕਰਾਂ ਤੇ ਠੱਲ੍ਹ ਪਾਉਣ ਲਈ ਉਨ੍ਹਾਂ ਵੱਲੋਂ ਜਗ੍ਹਾ ਜਗ੍ਹਾ ਨਾਕੇ ਅਤੇ ਰੇਡ ਕੀਤੀ ਜਾ ਰਹੀ ਹੈ। ਜਿਸਦੇ ਚਲਦਿਆਂ ਏ.ਐਸ.ਆਈ ਜਸਬੀਰ ਸਿੰਘ ਨੂੰ ਉਦੋਂ ਸਫ਼ਲਤਾ ਹਾਸਲ ਹੋਈ, ਜਦੋਂ ਉਸ ਨੇ ਸ਼ੱਕ ਦੇ ਆਧਾਰ 'ਤੇ ਇੱਕ ਵਿਅਕਤੀ ਨੂੰ ਰੋਕਿਆ ਅਤੇ ਉਸ ਦੀ ਤਲਾਸ਼ੀ ਲਈ, ਤਾਂ ਉਸ ਪਾਸੋਂ 115 ਨਸ਼ੀਲੇ ਕੈਪਸੂਲ ਬਰਾਮਦ ਹੋਏ। ਜੋ ਕਿ ਇਹ ਲੁਧਿਆਣਾ ਤੋਂ ਲਿਆ ਕੇ ਇੱਥੇ ਵੇਚਦਾ ਸੀ। ਫੜੇ ਗਏ ਵਿਅਕਤੀ ਦੀ ਪਹਿਚਾਣ ਸੁਰਜੀਤ ਕੁਮਾਰ ਪੁੱਤਰ ਚੰਦਨ ਦਾਸ ਅੰਬੇਡਕਰ ਨਗਰ ਪਿੰਡ ਨੰਗਲ ਵਜੋਂ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਇਸ ਪਾਸੋਂ ਇੱਕ ਪਲੈਟੀਨਾ ਮੋਟਰਸਾਈਕਲ ਵੀ ਬਰਾਮਦ ਹੋਇਆ ਹੈ ਅਤੇ ਇਸ ਉੱਤੇ ਪਹਿਲਾ ਕਈ ਪਰਚੇ ਦਰਜ ਹੋ ਚੁੱਕੇ ਹਨ। ਫਿਲਹਾਲ ਪੁਲਿਸ ਵਲੋਂ ਇਸ ਉਤੇ ਮੁਕੱਦਮਾ ਨੰਬਰ 301 ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ।