ਰੂਪਨਗਰ 'ਚ ਨਸ਼ੀਲੇ ਪਦਾਰਥਾਂ ਤੇ ਨਜਾਇਜ਼ ਹਥਿਆਰਾਂ ਸਣੇ ਇੱਕ ਮੁਲਜ਼ਮ ਕਾਬੂ - 25 ਗ੍ਰਾਮ ਨਸ਼ੀਲਾ ਪਦਾਰਥ
ਰੂਪਨਗਰ : ਨਸ਼ਾ ਤਸਕਰੀ ਤੇ ਨਸ਼ੇ ਨੂੰ ਠੱਲ ਪਾਉਣ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਤਹਿਤ ਰੂਪਨਗਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਸਣੇ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਏਸੀਪੀ ਅਖਿਲ ਚੌਧਰੀ ਨੇ ਦੱਸਿਆ ਜ਼ਿਲ੍ਹਾ ਪੁਲਿਸ ਵੱਲੋਂ ਅਹਿਮਦਪੁਰ ਫਲਾਈਓਵਰ ਹੇਠਾਂ ਇੱਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਅਤੇ ਨਜਾਇਜ਼ ਹਥਿਆਰਾਂ ਸਣੇ ਕਾਬੂ ਕੀਤਾ ਗਿਆ। ਮੁਲਜ਼ਮ ਪਾਸਿਓਂ 25 ਗ੍ਰਾਮ ਨਸ਼ੀਲਾ ਪਦਾਰਥ,2 ਪਿਸਤੌਲਾਂ, 315 ਬੋਰ ਦੀ 1ਪਿਸਤੌਲ, 32 ਬੋਰ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਉਕਤ ਨੌਜਵਾਨ 'ਤੇ ਪਹਿਲਾਂ ਤੋਂ ਹੀ ਕਈ ਅਪਰਾਧਕ ਮਾਮਲੇ ਦਰਜ ਹਨ। ਜ਼ਿਲ੍ਹਾ ਪੁਲਿਸ ਅਤੇ ਸੀਆਈ ਸਟਾਫ ਵੱਲੋਂ ਸਾਂਝੇ ਤੌਰ ਤੇ ਕਾਰਵਾਈ ਕਰਦਿਆਂ ਹੋਇਆਂ ਇਸ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਦਵਿੰਦਰ ਸਿੰਘ ਉਰਫ਼ ਜੋਰਾ ਨਿਵਾਸੀ ਪਿੰਡ ਲੋਧੀ ਪੁਰ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਜੋਂ ਪਛਾਣ ਹੋਈ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਪੁੱਛਗਿੱਛ ਦੌਰਾਨ ਪੁਲਿਸ ਨੂੰ ਹੋਰ ਖੁਲਾਸੇ ਹੋਣ ਦੀ ਉਮੀਦ ਹੈ।