ਫ਼ਤਿਹਗੜ੍ਹ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲੇ ਵਿਅਕਤੀ ਨੂੰ ਕੀਤਾ ਕਾਬੂ - ਬਸੰਤ ਪੰਚਮੀ ਦਾ ਤਿਉਹਾਰ
ਸ੍ਰੀ ਫ਼ਤਿਹਗੜ੍ਹ ਸਾਹਿਬ:ਬਸੰਤ ਪੰਚਮੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਫ਼ਤਿਹਗੜ੍ਹ ਪੁਲਿਸ ਨੇ ਸਰਹਿੰਦ ਸ਼ਹਿਰ 'ਚ ਵੱਖ-ਵੱਖ ਦੁਕਾਨਾਂ 'ਤੇ ਰੇਡ ਕੀਤੀ। ਇਸ ਬਾਰੇ ਦੱਸਦੇ ਹੋਏ ਪੁਲਿਸ ਅਧਿਕਾਰੀ ਰਜਨੀਸ਼ ਸੂਦ ਨੇ ਦੱਸਿਆ ਕਿ ਰੇਡ ਦੇ ਦੌਰਾਨ ਪੁਲਿਸ ਨੇ ਇੱਕ ਵਿਅਕਤੀ ਕੋਲੋ ਵੱਡੀ ਗਿਣਤੀ 'ਚ ਚਾਈਨਾ ਡੋਰ ਬਰਾਮਦ ਕੀਤੀ ਹੈ। ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀ ਨੇ ਕਿਹਾ ਕਿ ਚਾਈਨਾ ਡੋਰ ਦਾ ਇਸਤੇਮਾਲ ਨਾ ਮਹਿਜ਼ ਪੰਛੀਆਂ ਲਈ ਬਲਕਿ ਲੋਕਾਂ ਲਈ ਵੀ ਘਾਤਕ ਹੈ। ਚਾਈਨਾ ਡੋਰ ਕਾਰਨ ਹੁਣ ਤੱਕ ਕਈ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਪੁਲਿਸ ਵੱਲੋਂ ਪਾਬੰਦੀ ਲਗਾਏ ਜਾਣ ਦੇ ਬਾਵਜੂਦ ਕੁੱਝ ਦੁਕਾਨਦਾਰ ਜ਼ਿਆਦਾ ਮੁਨਾਫਾ ਕਮਾਉਣ ਲਈ ਚਾਈਨਾ ਡੋਰ ਵੇਚ ਰਹੇ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਚਾਈਨਾ ਡੋਰ ਦਾ ਇਸਤੇਮਾਲ ਨਾ ਕਰਨ ਦੀ ਅਪੀਲ ਕੀਤੀ।