ਫਿਰੋਜ਼ਪੁਰ ਦੀ ਸੀਆਈਏ ਟੀਮ ਨੇ ਭਾਰਤ-ਪਾਕਿ ਸਰਹੱਦ ਤੋਂ ਬਰਾਮਦ ਕੀਤੀ 2 ਕਿੱਲੋ ਹੈਰੋਇਨ - ਭਾਰਤ-ਪਾਕਿ ਸਰਹੱਦ
ਫਿਰੋਜ਼ਪੁਰ:ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਦੀ ਸੀਆਈਏ ਟੀਮ ਨੇ ਭਾਰਤ-ਪਾਕਿ ਸਰਹੱਦ ਤੋਂ 2 ਕਿੱਲੋਂ ਹੈਰੋਇਨ ਬਰਾਮਦ ਕੀਤੀ ਹੈ। ਇਸ ਬਾਰੇ ਜਾਣਾਕਰੀ ਦਿੰਦੇ ਹੋਏ ਸੀਆਏ ਟੀਮ ਦੇ ਏਆਈਜੀ ਅਜੈ ਮਲੂਜਾ ਨੇ ਦੱਸਿਆ ਕਿ ਉਨ੍ਹਾਂ ਖ਼ਾਸ ਮੁਖਬਰਾਂ ਕੋਲੋਂ ਹੈਰੋਇਨ ਤਸਕਰੀ ਬਾਰੇ ਗੁਪਤ ਸੂਚਨਾ ਮਿਲੀ ਸੀ। ਜਿਸ ਦੇ ਚਲਦ ਸੀਆਈਏ ਟੀਮ ਵੱਲੋਂ ਭਾਲ ਮੁਹਿੰਮ ਦੌਰਾਨ ਕਣਕ ਦੇ ਖੇਤਾਂ ਚੋਂ 2 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਅੰਤਰ ਰਾਸ਼ਟਰੀ ਬਾਜ਼ਾਰ 'ਚ ਇਸ ਦੀ ਕੀਮਤ 10 ਕਰੋੜ ਰੁਪਏ ਦੇ ਕਰੀਬ ਹੈ। ਉਨ੍ਹਾਂ ਦੱਸਿਆ ਕਿ ਇਸ ਨਸ਼ਾ ਤਸਕਰੀ ਦੇ ਮਾਮਲੇ 'ਚ ਇੱਕ ਮੁਲਜ਼ਮ ਨੂੰ ਨਾਮਜ਼ਦ ਕੀਤਾ ਗਿਆ ਹੈ, ਪਰ ਜਾਂਚ ਪੂਰੀ ਹੋਣ ਮਗਰੋਂ ਹੀ ਉਸ ਦੇ ਨਾਂਅ ਦਾ ਖੁਲਾਸਾ ਕੀਤਾ ਜਾ ਸਕੇਗਾ। ਫਿਲਹਾਲ ਸੀਆਈਏ ਟੀਮ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।