ਪੁਲਿਸ ਨੇ ਵੱਡੇ ਗਿਰੋਹ ਨੂੰ ਕੀਤਾ ਕਾਬੂ
ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ ਤੇ ਇੱਕ ਮੁਹਿੰਮ ਚਲਾਈ ਗਈ ਸੀ, ਇਸ ਮੁਹਿੰਮ ਦੇ ਤਹਿਤ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਨੂੰ ਕਾਬੂ ਕਰਨਾ ਸੀ। ਇਸ ਮੁਹਿੰਮ ਦੇ ਤਹਿਤ ਥਾਣਾ ਮੋਹਕਮਪੁਰਾ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ। ਜਦੋਂ ਵੱਖ ਵੱਖ ਮਾਮਲਿਆਂ ਦੇ ਸੰਬੰਧ ਵਿਚ ਥਾਣਾ ਮੋਹਕਮਪੁਰਾ ਦੀ ਪੁਲਿਸ ਨੇ ਦੇਸੀ ਸ਼ਰਾਬ ਵੇਚਣ ਦੇ ਆਰੋਪ ਵਿਚ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਉੱਥੇ ਹੀ ਲੁੱਟਾਂ ਖੋਹਾਂ ਕਰਨ ਵਾਲੇ ਛੇ ਆਰੋਪੀਆਂ ਨੂੰ ਵੀ ਪੁਲਿਸ ਵੱਲੋਂ ਕਾਬੂ ਕੀਤਾ ਗਿਆ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਏ.ਸੀ.ਪੀ ਜੀ ਐਸ ਸਿੱਧੂ ਨੇ ਕਿਹਾ ਕਿ ਇਹ ਹੋਟਲਾਂ ਦੇ ਮੈਨੇਜਰਾਂ ਜਾਂ ਸ਼ੈੱਫ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਸਨ ਤੇ ਤੇਜ਼ ਹਥਿਆਰ ਦੇ ਨਾਲ ਉਨ੍ਹਾਂ ਤੋਂ ਲੁੱਟ ਖੋਹ ਕਰਦੇ ਸਨ।