ਪੰਜਾਬ

punjab

ETV Bharat / videos

ਮਕਸੂਦਾਂ ਮੰਡੀ ਵਿੱਚ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

By

Published : Nov 9, 2021, 6:32 PM IST

ਜਲੰਧਰ: ਜਲੰਧਰ ਦੇ ਮਕਸੂਦਾਂ ਸਬਜ਼ੀ ਮੰਡੀ ਦੇ ਵਿੱਚ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਇਸ ਬਾਰੇ ਏ.ਐਸ.ਆਈ ਸਤਵਿੰਦਰ ਸਿੰਘ ਨੇ ਦੱਸਿਆ ਕਿ ਜੋ ਵਿਅਕਤੀ ਦੀ ਲਾਸ਼ ਮਿਲੀ ਹੈ, ਉਸਦੀ ਪਹਿਚਾਣ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਉਹਨਾਂ ਦੇ ਕੋਲੋਂ ਕੋਈ ਵੀ ਅਜਿਹਾ ਪਛਾਣ ਪੱਤਰ ਨਹੀਂ ਮਿਲਿਆ ਹੈ। ਜਿਸ ਦੇ ਨਾਲ ਇਹ ਸ਼ਨਾਖਤ ਹੋ ਸਕੇ ਕਿ ਇਹ ਵਿਅਕਤੀ ਕੌਣ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਨੂੰ ਇਸ ਦੀ ਪਹਿਚਾਣ ਹੁੰਦੀ ਹੈ ਤਾਂ ਉਹ ਥਾਣਾ ਨੰਬਰ 1 ਦੇ ਵਿਚ ਪੁਲਿਸ ਨੂੰ ਇਸ ਸਬੰਧੀ ਸੂਚਨਾ ਦੇਣ। ਫਿਲਹਾਲ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੇਹ ਨੂੰ ਜਲੰਧਰ ਦੇ ਸਿਵਲ ਹਸਪਤਾਲ ਦੇ ਵਿਚ 72 ਘੰਟੇ ਦੇ ਲਈ ਰੱਖਿਆ ਗਿਆ ਹੈ।

ABOUT THE AUTHOR

...view details