ਮਹਾਂਸ਼ਿਵਰਾਤਰੀ ਮੌਕੇ ਭਗਵਾਨ ਸ਼ਿਵ ਦੇ ਰੰਗ ਵਿੱਚ ਰੰਗਿਆ ਭਦੌੜ - ਮਹਾਸ਼ਿਵਰਾਤਰੀ ਦੇ ਤਿਉਹਾਰ
ਬਰਨਾਲਾ: ਮਹਾਸ਼ਿਵਰਾਤਰੀ ਦੇ ਤਿਉਹਾਰ ਨੂੰ ਪੂਰੇ ਪੰਜਾਬ ’ਚ ਹੀ ਨਹੀਂ ਬਲਕਿ ਪੂਰੇ ਦੇਸ਼ਭਰ ਵਿਚ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਸ਼ਿਵ ਮੰਦਰਾਂ ਨੂੰ ਬਹੁਤ ਹੀ ਸੁਚੱਜੇ ਢੰਗਾਂ ਨਾਲ ਸਜਾਏ ਗਏ। ਇਸ ਪਵਿੱਤਰ ਤਿਉਹਾਰ ਮੌਕੇ ਭਦੌੜ ਦੇ ਸ਼ਿਵ ਮੰਦਰ ਪੱਥਰਾਂ ਵਾਲੀ ਬਾਗਵਾਲਾ ਅਤੇ ਸ਼ਿਵਦਿਆਲਾ ਮੰਦਰ ਭਦੌੜ ਵਿੱਚ ਦੇਸ਼ਾਂ ਵਿਦੇਸ਼ਾਂ ਤੋਂ ਪਹੁੰਚ ਕੇ ਹਜ਼ਾਰਾਂ ਦੀ ਗਿਣਤੀ ਸ਼ਰਧਾਲੂਆਂ ਨੇ ਸ਼ਿਵਲਿੰਗ ’ਤੇ ਜਲ ਚੜ੍ਹਾ ਕੇ ਭਗਵਾਨ ਭੋਲੇਨਾਥ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਮੰਦਰ ਕਮੇਟੀ ਦੇ ਸੈਕਟਰੀ ਨੇ ਦੱਸਿਆ ਕਿ ਸਵੇਰ ਤੋਂ ਲੈ ਕੇ ਸ਼ਾਮ ਤੱਕ ਵੱਡੀ ਗਿਣਤੀ ’ਚ ਸ਼ਰਧਾਲੂਆਂ ਦੀਆਂ ਭਗਵਾਨ ਸ਼ਿਵ ਦੇ ਦਰਸ਼ਨ ਕੀਤੇ। ਇਸ ਦੌਰਾਨ ਮੰਦਰ ਕਮੇਟੀ ਵਲੋਂ ਸ਼ਰਧਾਲੂਆਂ ਲਈ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ।
Last Updated : Feb 3, 2023, 8:18 PM IST