ਖੇਤਰੀ ਪਾਸਪੋਰਟ ਦਫ਼ਤਰ ਵੱਲੋਂ ਕਰਵਾਇਆ ਗਿਆ ਸਭਿਆਚਾਰਕ ਪ੍ਰੋਗਰਾਮ - ਅੰਮ੍ਰਿਤਸਰ ਦੇ ਖੇਤਰੀ ਪਾਸਪੋਰਟ ਦਫ਼ਤਰ
ਅੰਮ੍ਰਿਤਸਰ: ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਦੇਸ਼ ਦੇ 75ਵੇਂ ਆਜ਼ਾਦੀ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਵਿਸ਼ੇਸ਼ ਸਮਾਗਮਾਂ ਦਾ ਅਯੋਜਿਨ ਕੀਤਾ ਜਾ ਰਿਹਾ ਹੈ, ਇਸੇ ਤਹਿਤ ਅੰਮ੍ਰਿਤਸਰ ਦੇ ਖੇਤਰੀ ਪਾਸਪੋਰਟ ਦਫ਼ਤਰ ਵੱਲੋਂ ਇਕ ਸਭਿਆਚਾਰਕ ਪ੍ਰੋਗਰਾਮ ਦਾ ਅਯੋਜਿਨ ਕੀਤਾ ਗਿਆ। ਇਸ ਮੌਕੇ ਸੂਫੀ ਗਾਇਕ ਪਦਮ ਸ਼੍ਰੀ ਉਸਤਾਦ ਪੂਰਨ ਚੰਦ ਵਡਾਲੀ ਨੇ ਦੇਸ਼ ਭਗਤੀ ਦੇ ਗੀਤਾਂ ਦੀ ਪੇਸ਼ਕਾਰੀ ਕਰਕੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਸਮਾਗਮ ਮੌਕੇ ਪਹੁੰਚੇ ਮੁੱਖ ਮਹਿਮਾਨ ਸੰਦੀਪ ਰਿਸ਼ੀ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਮੰਤਵ ਦੇਸ਼ ਦੀ ਅਜਾਦੀ ਲਈ ਅਨੇਕਾਂ ਸ਼ਹਾਦਤਾਂ ਤੇ ਕੁਰਬਾਨੀਆਂ ਦੇਣ ਵਾਲੇ ਮਹਾਨ ਸੁਤੰਤਰਤਾ ਸੈਨਾਨੀਆਂ ਨੂੰ ਯਾਦ ਕਰਨਾ ਹੈ ਤੇ ਦੇਸ਼ ਦੀ ਸ਼ਾਨ ਵਧਾਉਣਾ ਹੈ।
Last Updated : Feb 3, 2023, 8:18 PM IST