ਲਾਸ਼ਾਂ ਮਿਲਣ ਕਾਰਨ ਦਹਲਿਆ ਹੁਸ਼ਿਆਰਪੁਰ ! - ਲਾਸ਼ਾਂ ਮਿਲਣ ਕਾਰਨ ਦਹਲਿਆ ਹੁਸ਼ਿਆਰਪੁਰ
ਹੁਸ਼ਿਆਰਪੁਰ: ਗੜ੍ਹਸ਼ੰਕਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚੋਂ ਨੌਜਵਾਨਾਂ ਦੀਆਂ ਮਿਲ ਰਹੀਆਂ ਲਾਸ਼ਾਂ ਕਾਰਨ ਇਲਾਕੇ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ। ਕੁੱਝ ਦਿਨ ਪਹਿਲਾਂ ਹੀ ਨੰਗਲ ਨੂੰ ਜਾਂਦੀ ਸੜਕ ’ਤੇ ਪੈਦੇਂ ਸ਼ਾਹਪੁਰ ਘਾਟੇ ਤੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਸੀ। ਹੁਣ ਸ਼ਹਿਰ ਦੇ ਭੀੜਭਾੜ ਵਾਲੇ ਮੰਡੀ ਨੂੰ ਜਾਂਦੇ ਰਸਤੇ ਤੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ (Dead body of a person found under suspicious circumstances) ਹੈ। ਇਸ ਦੀ ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜ਼ੇ ਵਿਚ ਲੈਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਹਿਚਾਣ ਰਾਜ ਕੁਮਾਰ ਪੁੱਤਰ ਸ਼ਾਦੀ ਰਾਮ ਵਾਸੀ ਵਾਰਡ ਨੰਬਰ 5 ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ ਰਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਉਨ੍ਹਾਂ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿੱਚ ਲੈ ਲਈ ਹੈ।
Last Updated : Feb 3, 2023, 8:19 PM IST