ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਹੋਈ ਦੀਪ ਸਿੱਧੂ ਦੀ ਅੰਤਮ ਅਰਦਾਸ, ਭੋਗ 'ਤੇ ਹੋਇਆ ਭਾਰੀ ਇਕੱਠ - gurudwara fatehgarh sahib
ਸ੍ਰੀ ਫ਼ਤਹਿਗੜ੍ਹ ਸਾਹਿਬ: ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਵਿਖੇ ਬਣੇ ਦੀਵਾਨ ਟੋਡਰ ਮਲ ਹਾਲ ਵਿਚ ਰੱਖੇ ਦੀਪ ਸਿੱਧੂ ਦੀ ਅੰਤਮ ਅਰਦਾਸ ਸਮਾਗਮ ਵਿਚ ਸ਼ਰਧਾਂਜਲੀ ਦੇਣ ਲਈ ਲੱਖਾਂ ਦੀ ਗਿਣਤੀ ਵਿਚ ਲੋਕਾ ਨੇ ਸ਼ਮੂਲੀਅਤ ਕੀਤੀ। ਇਸ ਦੋਰਾਨ ਦੀਪ ਸਿਧੁ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਸੋਗਮਈ ਸਮਾਗਮ ਵਿੱਚ ਸਿਰਫ਼ ਪੰਜਾਬ ਤੋਂ ਹੀ ਨਹੀਂ ਸਗੋਂ ਭਾਰਤ ਦੇ ਕਈ ਸ਼ਹਿਰਾਂ ਤੋਂ ਸੰਗਤਾਂ ਸ੍ਰੀ ਫਤਹਿਗਡ਼੍ਹ ਸਾਹਿਬ ਵਿਖੇ ਦੀਪ ਸਿੱਧੂ ਦੀ ਅੰਤਿਮ ਅਰਦਾਸ ਵਿੱਚ ਪਹੁੰਚੀਆਂ ਸਨ। ਸਮਾਗਮ ਵਿਖੇ ਪਹੁੰਚੇ ਲੋਕਾਂ ਨੇ ਦੀਪ ਸਿੱਧੂ ਦੀ ਮੌਤ ਤੇ ਸ਼ੱਕ ਜਾਹਿਰ ਕਰਦਿਆਂ ਕਿਹਾ ਕਿ ਦੀਪ ਸਿੱਧੂ ਦਾ ਐਕਸੀਡੈਂਟ ਨਹੀਂ ਹੋਇਆ ਬਲਕਿ ਸੋਚੀ ਸਮਝੀ ਸਾਜ਼ਿਸ਼ ਨਾਲ ਦੀਪ ਸਿੱਧੂ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਨੇ ਇਸ ਕਤਲ ਦੀ ਜਾਂਚ ਕਰਨ ਦੀ ਮੰਗ ਵੀ ਕੀਤੀ ਹੈ। ਜਦੋਂ ਕਿ ਦੀਪ ਸਿੱਧੂ ਦੇ ਪਰਿਵਾਰਕ ਮੈਂਬਰ ਅਤੇ ਦੋਸਤਾਂ ਨੇ ਵਾਰ ਵਾਰ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਦੀਪ ਸਿੱਧੂ ਦੀ ਅੰਤਿਮ ਅਰਦਾਸ ਵਿੱਚ ਅਜਿਹੀ ਕੋਈ ਗੱਲ ਨਾ ਕੀਤੀ ਜਾਵੇ। ਇਸ ਮੌਕੇ ਪਹੁੰਚੇ ਲੋਕਾਂ ਨੇ ਖਾਲਿਸਤਾਨ ਜਿੰਦਾਬਾਦ ਦੇ ਨਾਰੇ ਵੀ ਲਗਾਏ। ਉੱਥੇ ਹੀ ਇਸ ਮੌਕੇ ਸਿੱਖ ਜੱਥੇਬੰਦੀਆਂ ਵੱਲੋਂ ਦੀਪ ਸਿੱਧੂ ਦੇ ਪਰਿਵਾਰਿਕ ਮੈਂਬਰਾਂ ਨੂੰ ਸਿਰੋਪਾਓ ਪਾਕੇ ਸਨਮਾਨ ਵੀ ਕੀਤਾ ਗਿਆ।
Last Updated : Feb 3, 2023, 8:17 PM IST