ਦੀਪ ਸਿੱਧੂ ਦੀ ਅੰਤਿਮ ਅਰਦਾਸ 'ਚ ਸ਼ਾਮਲ ਨਾ ਹੋਣ ਵਾਲੀਆਂ ਨੇ ਪਿੰਡਾਂ 'ਚ ਪਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ - Deep Sidhu's last prayer
ਅੰਮ੍ਰਿਤਸਰ: ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਦੀਪ ਸਿੱਧੂ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਨਾ ਹੋ ਪਾਉਣ ਵਾਲੀਆਂ ਸੰਗਤਾਂ ਨੇ ਪਿੰਡਾਂ ਵਿੱਚ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਹਨ। ਦੀਪ ਸਿੱਧੂ ਨਾਲ ਸਨੇਹ ਰੱਖਣ ਵਾਲੀਆਂ ਸੰਗਤਾਂ ਵੱਲੋਂ ਉਨ੍ਹਾਂ ਦੀ ਯਾਦ ਵਿੱਚ ਪਿੰਡ ਗੁਨੋਵਾਲ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਸਵ ਦੀਪ ਸਿੱਧੂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਦੌਰਾਨ ਰਾਗੀ, ਢਾਡੀ ਜੱਥੇ ਅਤੇ ਕਵੀਸ਼ਰੀ ਵੱਲੋਂ ਸੰਗਤਾਂ ਨੂੰ ਗੁਰਬਾਣੀ ਰਾਹੀਂ ਨਿਹਾਲ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਦੀਪ ਸਿੱਧੂ ਬਹੁਤ ਵਧੀਆ ਇਨਸਾਨ ਸਨ। ਉਨ੍ਹਾਂ ਕਿਸਾਨੀ ਸੰਘਰਸ਼ ਵਿੱਚ ਆਪਣਾ ਅਥਾਹ ਯੋਗਦਾਨ ਪਾਇਆ ਉੱਥੇ ਪੰਜਾਬ ਦੀ ਨੌਜਵਾਨ ਪੀੜੀ ਨੂੰ ਕੌਮ ਪ੍ਰਤੀ ਜਾਗਰੂਕ ਕਰਨ ਲਈ ਵੀ ਅਨੇਕਾਂ ਉਪਰਾਲੇ ਕੀਤੇ। ਨੌਜਵਾਨਾਂ ਨੇ ਕਿਹਾ ਕਿ ਉਹ ਦੀਪ ਸਿੱਧੂ ਨੂੰ ਆਪਣਾ ਰੋਲ ਮਾਡਲ ਮੰਨਦੇ ਹੋਏ ਤੇ ਉਹ ਉਨ੍ਹਾਂ ਦੇ ਪਾਏ ਹੋਏ ਪੂਰਣਿਆਂ ਤੇ ਚੱਲਦੇ ਹੋਏ ਹਮੇਸ਼ਾ ਉਨ੍ਹਾਂ ਦੀ ਸੋਚ ਤੇ ਪਹਿਰਾ ਦਿੰਦੇ ਰਹਿਣਗੇ।
Last Updated : Feb 3, 2023, 8:17 PM IST