geeta rawat bribe: ਉੱਪਰ ਤੱਕ ਜਾਂਦਾ ਹੈ ਪੈਸਾ, ਉੱਪਰ ਕੌਣ ਹੈ ਇਹ ਦੱਸਣ ਦੀ ਲੋੜ ਨਹੀਂ: ਅਲਕਾ ਲਾਂਬਾ - DELHI CONGRESS LEADER ALKA LAMBA ON AAP COUNCILOR GEETA RAWAT BRIBE CASE
ਚੰਡੀਗੜ੍ਹ: ਰਾਜਧਾਨੀ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਨਿਗਮ ਕੌਂਸਲਰ ਗੀਤਾ ਰਾਵਤ ਨੂੰ ਸੀਬੀਆਈ ਦੀ ਭ੍ਰਿਸ਼ਟਾਚਾਰ ਰੋਕੂ ਸ਼ਾਖਾ ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਹੈ। ਚੋਣਾਂ ਨੂੰ ਦੇਖਦੇ ਹੋਏ ਕੋਈ ਵੀ ਪਾਰਟੀ ਇਸ ਮੌਕੇ ਦਾ ਫਾਇਦਾ ਉਠਾਉਣ ਦਾ ਮੌਕਾ ਨਹੀਂ ਗੁਆਉਣਾ ਚਾਹੁੰਦੀ। ਕਾਂਗਰਸੀ ਬੁਲਾਰਾ ਅਲਕਾ ਲਾਂਬਾ ਨੇ 'ਆਪ' ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪਟਪੜਗੰਜ ਵਿਧਾਨ ਸਭਾ ਜਿਸ ਤੋਂ ਮਨੀਸ਼ ਸਿਸੋਦੀਆ ਆਉਂਦੇ ਹਨ। ਇਹ ਉਹੀ ਆਮ ਆਦਮੀ ਪਾਰਟੀ ਹੈ, ਜੋ ਪੰਜਾਬ ਵਿੱਚ ਭ੍ਰਿਸ਼ਟਾਚਾਰ ਨਾਲ ਲੜਨ ਦੀ ਗੱਲ ਕਰਦੀ ਹੈ। ਉਹੀ ਆਮ ਆਦਮੀ ਪਾਰਟੀ ਦੀ ਕੌਂਸਲਰ ਗੀਤਾ ਰਾਵਤ 20 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਫੜੀ ਗਈ ਸੀ। ਇਸ ਦੇ ਨਾਲ ਹੀ ਉਨ੍ਹਾਂ ਦਾ ਨਿਗਮ ਕੌਂਸਲਰ ਸੀਬੀਆਈ ਤੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉੱਪਰ ਤੱਕ ਜਾਂਦਾ ਹੈ ਪੈਸਾ, ਉੱਪਰ ਕੌਣ ਹੈ ਇਹ ਦੱਸਣ ਦੀ ਲੋੜ ਨਹੀਂ।
Last Updated : Feb 3, 2023, 8:17 PM IST