ਫੈਕਟਰੀਆਂ ਦੇ ਗੰਦੇ ਪਾਣੀ ਨੂੰ ਲੈਕੇ ਡੀਸੀ ਨੂੰ ਮੰਗ ਪੱਤਰ - Deputy Commissioner of Amritsar
ਅੰਮ੍ਰਿਤਸਰ: ਪਵਣ ਗੁਰੂ ਪਾਣੀ ਪਿਤਾ ਮਾਤਾ ਧਰਤ ਮਹਤ, ਇਹ ਪੰਕਤੀਆਂ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਵੀ ਦਰਜ ਹਨ ਅਤੇ ਪਾਣੀ ਨੂੰ ਪਿਤਾ ਦਾ ਦਰਜਾ ਦਿੱਤਾ ਗਿਆ ਹੈ, ਪਰ ਅੱਜ ਕੱਲ੍ਹ ਦੇ ਲੋਕ ਪਾਣੀ ਦੀ ਦੁਰਵਰਤੋਂ (Misuse of water) ਕਰਦੇ ਹੋਏ ਨਜ਼ਰ ਆ ਰਹੇ ਹਨ, ਜਿਸ ਦੇ ਵਿਰੋਧ ਵਿੱਚ ਸਿੱਖ ਜਥੇਬੰਦੀਆਂ ਅਤੇ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ (Deputy Commissioner of Amritsar) ਗੁਰਪ੍ਰੀਤ ਸਿੰਘ ਖਹਿਰਾ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਜਿਸ ਵਿੱਚ ਅੰਮ੍ਰਿਤਸਰ ਦੇ ਨੇੜਲੇ ਪਿੰਡਾਂ ਵਿੱਚ ਚੱਲ ਰਹੀਆਂ ਫੈਕਟਰੀਆਂ ਦੇ ਗੰਦੇ ਪਾਣੀ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ। ਉੱਥੇ ਹੀ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਮੰਗ ਪੱਤਰ ਲੈਣ ਤੋਂ ਬਾਅਦ ਸਿੱਖ ਜਥੇਬੰਦੀਆਂ ਨੂੰ ਵਿਸ਼ਵਾਸ਼ ਦਿੱਤਾ ਗਿਆ, ਕਿ ਇਸ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
Last Updated : Feb 3, 2023, 8:21 PM IST