ਮਾਨ ਸਰਕਾਰ ਖ਼ਿਲਾਫ਼ ਸੜਕਾਂ ‘ਤੇ ਉਤਰੇ ਅਧਿਆਪਕ, ਵੇਖੋ ਵੀਡੀਓ - Demonstration outside the home of Education Minister Meet Hair
ਬਰਨਾਲਾ: ਪੰਜਾਬ ਦੀ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਵੀ ਪੰਜਾਬ ਅੰਦਰ ਅਧਿਆਪਕਾਂ ਦੇ ਮੁੱਦੇ ‘ਤੇ ਫੇਲ੍ਹ ਨਜ਼ਰ ਆ ਰਹੀ ਹੈ। ਜਿਸ ਦੀ ਤਸਵੀਰਾਂ ਬਰਨਾਲਾ ਤੋਂ ਸਾਹਮਣੇ ਆਈਆ ਹਨ। ਜਿੱਥੇ ਈਟੀਟੀ ਅਧਿਆਪਕਾਂ (ETT teachers) ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਸਿੱਖਿਆ ਮੰਤਰੀ ਮੀਤ ਹੇਅਰ ਦੇ ਘਰ ਬਾਹਰ ਧਰਨਾ ਪ੍ਰਦਰਸ਼ਨ (Demonstration outside the home of Education Minister Meet Hair) ਕੀਤਾ ਜਾ ਰਿਹਾ ਹੈ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ (Government of Punjab) ਅਤੇ ਪੰਜਾਬ ਦੇ ਸਿੱਖਿਆ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਹੈ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਸਾਡੇ ਨਾਲ ਵਾਅਦਾ ਕੀਤਾ ਸੀ, ਪਰ ਹੁਣ ਪਾਰਟੀ ਆਪਣੇ ਵਾਅਦੇ ਤੋਂ ਮੁਕਰ ਦੀ ਨਜ਼ਰ ਆ ਰਹੀ ਹੈ।
Last Updated : Feb 3, 2023, 8:21 PM IST