ਡੀਸੀ ਨੇ ਸਰਕਾਰੀ ਸਕੂਲ ‘ਚ ਕਰਵਾਏ ਬੱਚੇ ਦਾਖਲ - ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ
ਸ੍ਰੀ ਮੁਕਤਸਰ ਸਾਹਿਬ: ਸਰਕਾਰੀ ਸਕੂਲਾਂ (Government schools) ਦੇ ਸੁਧਾਰ ਲਈ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵੱਲੋਂ ਨਵੀਂ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਵੱਲੋਂ ਆਪਣੇ ਦੋਵੇਂ ਬੱਚਿਆ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਬੀੜ (Government Primary School Chuck Bir) ਵਿਖੇ ਦਾਖਲ ਕਰਵਾਇਆ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਣਕਾਰੀ ਦਿੰਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ (District Education Officer Elementary) ਪੁਸ਼ਪਾ ਰਾਣੀ ਨੇ ਦੱਸਿਆ ਕਿ ਵਿਭਾਗ ਵੱਲੋਂ ਚਲਾਈ ਜਾ ਰਹੀ ਦਾਖ਼ਲਾ ਮੁਹਿੰਮ ਤਹਿਤ ਹਰ ਵਰਗ ਦੇ ਪਰਿਵਾਰਾਂ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਾਉਣ ਦੇ ਮੰਤਵ ਨਾਲ ਅਤੇ ਸਰਕਾਰੀ ਸਕੂਲ ਦੀ ਸਿੱਖਿਆ ਪ੍ਰਣਾਲੀ ਹੋਰ ਮਜ਼ਬੂਤ ਕਰਨ ਲਈ ਦੇ ਉਦੇਸ਼ਾਂ ਇਸ ਤਰੀਕੇ ਨਾਲ ਹੀ ਮਜ਼ਬੂਤ ਹੋ ਸਕਦੇ ਹਨ।
Last Updated : Feb 3, 2023, 8:12 PM IST