ਦਰਬਾਰ ਸਾਹਿਬ ਨਤਮਸਤਕ ਹੋਏ DGP - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ
ਅੰਮ੍ਰਿਤਸਰ: ਪੰਜਾਬ ਪੁਲਿਸ ਦੇ ਡੀ.ਜੀ.ਪੀ. (DGP of Punjab Police) ਵੀਕੇ ਭਾਵਰਾਂ ਨਿੱਜੀ ਦੌਰੇ ‘ਤੇ ਅੰਮ੍ਰਿਤਸਰ ਪਹੁੰਚੇ। ਇਸ ਮੌਕੇ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਡੀ.ਜੀ.ਪੀ. ਵੀਕੇ ਭਾਵਰਾਂ (DGP VK) ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ। ਪੁਲਿਸ (Police) ਅਧਿਕਾਰੀਆਂ ਨੇ ਕਿਹਾ ਕਿ ਇਹ ਉਨ੍ਹਾਂ ਦਾ ਨਿੱਜੀ ਦੌਰਾ ਹੈ ਅਤੇ ਚੋਣ ਜਾਬਤਾ ਲੱਗਾ ਹੋਣ ਕਰਕੇ ਮੀਡੀਆ ਦੇ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ।
Last Updated : Feb 3, 2023, 8:18 PM IST