ਪੈਟਰੋਲ, ਤੇਲ ਅਤੇ ਗੈਸ ਦੀਆਂ ਵਧ ਰਹੀਆਂ ਕੀਮਤਾਂ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਕੀਤਾ ਰੋਸ ਪ੍ਰਦਰਸ਼ਨ - ਜ਼ਿਲ੍ਹਾ ਕਾਂਗਰਸ ਕਮੇਟੀ ਨੇ ਕੀਤਾ ਰੋਸ ਪ੍ਰਦਰਸ਼ਨ
ਤਰਨਤਾਰਨ: ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤੇਲ, ਪੈਟਰੋਲ ਅਤੇ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕਰ ਕੇ ਗ਼ਰੀਬ ਲੋਕਾਂ ਦਾ ਦਿਵਾਲਾ ਕੱਢਿਆ ਜਾ ਰਿਹਾ ਹੈ ਤੇ ਲੋਕ ਵਧ ਰਹੀ ਮਹਿੰਗਾਈ ਤੋਂ ਤੰਗ ਆ ਕੇ ਤ੍ਰਾਹ-ਤ੍ਰਾਹ ਕਰ ਰਹੇ ਹਨ। ਜਿਸ ਦੇ ਰੋਸ ਵੱਜੋਂ ਅੱਜ ਜ਼ਿਲ੍ਹਾ ਤਰਨ ਤਾਰਨ ਦੀ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਕਿਰਨਜੀਤ ਸਿੰਘ ਮਿੱਠਾ ਦੀ ਅਗਵਾਈ ਹੇਠ ਸ਼ਹਿਰ ਦੇ ਬਾਜ਼ਾਰਾਂ ਮੁੱਖ ਸੜਕਾਂ ਤੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਤੇ ਕੇਂਦਰ ਦੀ ਭਾਜਪਾ ਸਰਕਾਰ ਦਾ ਪੁਤਲਾ ਫੂਕਿਆ ਗਿਆ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਕਿਰਨਜੀਤ ਸਿੰਘ ਮਿੱਠਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਆਏ ਦਿਨ ਹੀ ਆਮ ਲੋਕਾਂ ਨੂੰ ਮਹਿੰਗਾਈ ਦੀ ਮਾਰ ਵਿੱਚ ਮਾਰਿਆ ਜਾ ਰਿਹਾ ਹੈ ਤੇ ਗ਼ਰੀਬ ਲੋਕਾਂ ਦਾ ਗੁਜ਼ਾਰਾ ਵੀ ਔਖਾ ਹੋ ਗਿਆ ਹੈ।
Last Updated : Feb 3, 2023, 8:21 PM IST