ਤਰਨਤਾਰਨ ਦੇ ਪਿੰਡ ਗਜ਼ਲ ਵਿਖੇ ਚੱਲੀ ਗੋਲੀ, ਵਾਲੀਬਾਲ ਖਿਡਾਰੀ ਹੋਇਆ ਜ਼ਖਮੀ - ਸਰਹੱਦੀ ਪਿੰਡ ਗਜ਼ਲ ’ਚ ਗੋਲੀ ਚੱਲਣ ਦਾ ਮਾਮਲਾ
ਤਰਨਤਾਰਨ: ਜ਼ਿਲ੍ਹੇ ਦੇ ਸਰਹੱਦੀ ਪਿੰਡ ਗਜ਼ਲ ’ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਪੂਰੇ ਪਿੰਡ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮਿਲੀ ਜਾਣਕਾਰੀ ਮੁਤਾਬਿਕ ਵਾਲੀਬਾਲ ਖੇਡਣ ਨੂੰ ਲੈ ਕੇ ਇਹ ਸਾਰੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਦੱਸ ਦਈਏ ਕਿ ਪਿੰਡ ਦੇ ਰਹਿਣ ਵਾਲੇ 18 ਸਾਲਾਂ ਵਾਲੀਬਾਲ ਖਿਡਾਰੀ ਗਗਨਦੀਪ ਸਿੰਘ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਜ਼ਖਮੀ ਗਗਨਦੀਪ ਸਿੰਘ ਨੂੰ ਨਿੱਜੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਪੰਚਾਬ ਤੋਂ ਪ੍ਰਚਾਰ ਮੰਤਰੀ ਤੋਂ ਮੇਰੀ ਅਪੀਲ ਹੈ ਕਿ ਉਹ ਪ੍ਰਚਾਰ ਛੱਡ ਪੰਜਾਬ ’ਤੇ ਧਿਆਨ ਦੇਣ।
Last Updated : Feb 3, 2023, 8:22 PM IST