ਹਲਕਾ ਜ਼ੀਰਾ ’ਚ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਵੱਲੋਂ ਵਿਸ਼ਾਲ ਰੋਡ ਸ਼ੋਅ - ਅਕਾਲੀ ਬਸਪਾ ਦੇ ਸਾਂਝੇ ਉਮੀਦਵਾਰ ਜਨਮੇਜਾ ਸਿੰਘ
ਫਿਰੋਜ਼ਪੁਰ: ਵਿਧਾਨ ਸਭਾ ਚੋਣਾਂ 2022 (Punjab Assembly Election 2022) ਨੂੰ ਕੁਝ ਹੀ ਸਮਾਂ ਰਹਿ ਗਿਆ ਹੈ, ਜਿਸ ਦੇ ਚੱਲਦੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ। ਇਸੇ ਤਹਿਤ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਦੁਆਰਾ ਜ਼ੀਰਾ ਦੇ ਵੱਖ-ਵੱਖ ਬਾਜ਼ਾਰਾਂ ਵਿਚ ਇਕ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ। ਇਸ ਦੌਰਾਨ ਉਹ ਇੱਕਲੀ ਇੱਕਲੀ ਦੁਕਾਨ ’ਤੇ ਜਾ ਕੇ ਲੋਕਾਂ ਨੂੰ ਮਿਲੇ।ਇਸ ਦੌਰਾਨ ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਉਹ ਵੱਡੇ ਬਹੁਮਤ ਨਾਲ ਇੱਥੋਂ ਜਿੱਤ ਪ੍ਰਾਪਤ ਕਰਨਗੇ।
Last Updated : Feb 3, 2023, 8:11 PM IST