ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਲਈ ਕਿਸਾਨਾਂ ਨੂੰ ਸਿਆਸਤ ਵਿੱਚ ਆਉਣਾ ਪਿਆ: ਸੰਯੁਕਤ ਸਮਾਜ ਮੋਰਚਾ - Halqa Garhshankar for assembly elections
ਹੁਸ਼ਿਆਰਪੁਰ: ਪੰਜਾਬ ਦੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਕੁੱਝ ਹੀ ਦਿਨ ਦਾ ਸਮਾਂ ਰਹਿ ਗਿਆ ਹੈ, ਜਿਸ ਕਾਰਨ ਵੱਖ ਵੱਖ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਪੂਰੀ ਤਰ੍ਹਾਂ ਭਖ਼ਾ ਦਿੱਤਾ ਹੈ। ਹਲਕਾ ਗੜ੍ਹਸ਼ੰਕਰ ਦੇ ਵਿੱਚ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਡਾਕਟਰ ਜੰਗ ਬਹਾਦੁਰ ਸਿੰਘ ਰਾਏ ਵਲੋਂ ਵਿਧਾਨ ਸਭਾ ਚੋਣਾਂ ਲਈ ਹਲਕਾ ਗੜ੍ਹਸ਼ੰਕਰ ਦੇ ਪਿੰਡ ਬੋੜਾ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਡਾ. ਜੰਗ ਬਹਾਦੁਰ ਸਿੰਘ ਰਾਏ ਉਮੀਦਵਾਰ ਸੰਯੁਕਤ ਕਿਸਾਨ ਮੋਰਚਾ ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਸਿਆਸਤ ਬਹੁਤ ਗੰਦਲੀ ਹੋ ਚੁੱਕੀ ਹੈ ਅਤੇ ਅੱਜ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਉਹਨਾਂ ਨੇ ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੀ ਰਣਨੀਤੀ ਬਾਰੇ ਲੋਕਾਂ ਨੂੰ ਜਾਣੂੰ ਕਰਵਾਇਆ। ਡਾਕਟਰ ਜੰਗ ਬਹਾਦੁਰ ਸਿੰਘ ਰਾਏ ਉਮੀਦਵਾਰ ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਜੇਕਰ ਹਲਕਾ ਗੜ੍ਹਸ਼ੰਕਰ ਦੇ ਲੋਕ ਉਨ੍ਹਾਂ ਨੂੰ ਜਿਤਾ ਕੇ ਵਿਧਾਨਸਭਾ ਦੇ ਵਿੱਚ ਭੇਜਦੇ ਹਨ ਤਾਂ ਉਹ ਹਲਕੇ ਦੀ ਨੁਹਾਰ ਬਦਲ ਦੇਣਗੇ ਅਤੇ ਉਹ ਪੰਜਾਬ ਸਰਕਾਰ ਵਲੋਂ ਜੋ ਵਿਧਾਇਕ ਨੂੰ ਪੈਨਸ਼ਨ ਨਹੀਂ ਦਿੱਤੀ ਜਾਂਦੀ ਹੈ ਉਹ ਨਹੀਂ ਲੈਣਗੇ।
Last Updated : Feb 3, 2023, 8:17 PM IST