ਮੁਲਾਜ਼ਮਾਂ ਨੂੰ ਵੋਟ ਪਾਉਣ ਲਈ ਨਹੀਂ ਮਿਲ ਰਹੇ ਬੈਲਟ ਪੇਪਰ: ਅਮਨ ਅਰੋੜਾ - Employees not getting ballot papers
ਚੰਡੀਗੜ੍ਹ: ਅਮਨ ਅਰੋੜਾ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਨੇ ਦਿਨ ਰਾਤ ਕੰਮ ਕਰਕੇ ਪੰਜਾਬ ਦੇ ਸਵਾ ਦੋ ਕਰੋੜ ਵੋਟਰਾਂ ਨੂੰ ਵੋਟਾਂ ਪਾਉਣ ਵਿੱਚ ਸਹਿਯੋਗ ਕੀਤਾ, ਪਰ ਉਨਾਂ ਦੇ ਵੋਟ ਪਾਉਣ ਸਮੇਂ ਬੈਲਟ ਪੇਪਰ ਪ੍ਰਾਪਤ ਨਾ ਹੋਣਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਨੇ ਕਿਹਾ ਕਿ ਆਜ਼ਾਦ ਅਤੇ ਨਿਰਪੱਖ ਚੋਣਾਂ ਦੇਸ਼ ਦੀ ਲੋਕਤੰਤਰਿਕ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਬੇਹੱਦ ਜ਼ਰੂਰੀ ਹੈ ਅਤੇ ਦੇਸ਼ ਦੇ ਸੰਵਿਧਾਨ ਨੇ ਇਸ ਦੀ ਜ਼ਿੰਮੇਵਾਰੀ ਚੋਣ ਕਮਿਸ਼ਨ ਨੂੰ ਸੌਂਪੀ ਹੈ। ਚੋਣ ਕਮਿਸ਼ਨ ਦੀ ਇਹ ਜ਼ਿੰਮੇਵਾਰੀ ਹੈ ਕਿ ਉਹ ਸਾਰੇ ਵਿਅਕਤੀਆਂ ਅਤੇ ਸਾਰੇ ਸਰਕਾਰੀ ਮੁਲਾਜ਼ਮਾਂ ਦੇ ਵੋਟ ਵਰਤੋਂ ਦੇ ਹੱਕ ਨੂੰ ਸੁਰੱਖਿਅਤ ਕਰੇ। ਚੋਣ ਕਮਿਸ਼ਨ ਨੂੰ ਅਪੀਲ ਕਰਦਿਆਂ ਉਨਾਂ ਕਿਹਾ ਕਿ ਸਾਰੀਆਂ ਥਾਵਾਂ 'ਤੇ ਲੋੜੀਂਦੀ ਗਿਣਤੀ ਵਿੱਚ ਬੈਲਟ ਪੇਪਰ ਉਪਲੱਬਧ ਕਰਾ ਕੇ ਵੋਟ ਪਾਉਣ ਦੇ ਇੱਛਕ ਮੁਲਾਜ਼ਮਾਂ ਦੀਆਂ ਵੋਟਾਂ ਪਵਾਈਆਂ ਜਾਣ।
Last Updated : Feb 3, 2023, 8:18 PM IST