Dev Kharoud: ਸ੍ਰੀ ਦਰਬਾਰ ਸਾਹਿਬ ਸਾਹਿਬ ਮੱਥਾ ਟੇਕਣ ਪਹੁੰਚੇ ਦੇਵ ਖਰੌੜ, ਵੀਡੀਓ - ਮੱਥਾ ਟੇਕਣ ਪਹੁੰਚੇ ਦੇਵ ਖਰੌੜ
ਅੰਮ੍ਰਿਤਸਰ:ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਰੂਹਾਨੀਅਤ ਦਾ ਕੇਂਦਰ ਹੈ, ਹਰ ਵਿਅਕਤੀ ਇਥੇ ਪਹੁੰਚ ਕੇ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦਾ ਹੈ, ਪੂਰੇ ਭਾਰਤ ਤੋਂ ਇਥੇ ਸਿਤਾਰੇ ਆਏ ਦਿਨ ਆਉਂਦੇ ਰਹਿੰਦੇ ਹਨ, ਇਸੇ ਤਰ੍ਹਾਂ ਸ੍ਰੀ ਦਰਬਾਰ ਸਾਹਿਬ ਪੰਜਾਬੀ ਅਦਾਕਾਰ ਦੇਵ ਖਰੌੜ ਵੀ ਪਹੁੰਚੇ, ਉਨ੍ਹਾਂ ਨੇ ਗੁਰੂ ਘਰ ਵਿੱਚ ਪਹੁੰਚ ਕੇ ਅਰਦਾਸ ਬੇਨਤੀ ਕੀਤੀ। ਇਸ ਦੌਰਾਨ ਮੀਡੀਆ ਨਾਲ ਗੱਲ ਕਰਦੇ ਹੋਏ ਦੇਵ ਖਰੌੜ ਨੇ ਕਿਹਾ ਕਿ ਉਹ ਜਦੋਂ ਵੀ ਅੰਮ੍ਰਿਤਸਰ ਪਹੁੰਚ ਦੇ ਹਨ ਤਾਂ ਉਹ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਆਉਂਦੇ ਹਨ। ਉਹਨਾਂ ਨੇ ਕਿਹਾ ਕਿ ਜਦੋਂ ਵੀ ਕੋਈ ਨਵਾਂ ਕੰਮ ਸ਼ੁਰੂ ਕਰਦੇ ਹਾਂ ਤਾਂ ਇਥੇ ਜ਼ਰੂਰ ਆਉਂਦੇ ਹਾਂ। ਇਸ ਤੋਂ ਇਲਾਵਾ ਦੇਵ ਨੇ ਵਾਹਿਗੁਰੂ ਦਾ ਧੰਨਵਾਦ ਵੀ ਕੀਤਾ।