Prakash Purab of Sri Guru Nanak Dev ji: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਮੌਕੇ ਲਗਾਏ ਕਈ ਪ੍ਰਕਾਰ ਦੇ ਲੰਗਰ - ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
Published : Nov 27, 2023, 4:18 PM IST
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰੂ ਨਗਰੀ ਸੁਲਤਾਨਪੁਰ ਲੋਧੀ 'ਚ ਜਿੱਥੇ ਇੱਕ ਪਾਸੇ ਗੁਰੂ ਦੇ ਜੈਕਾਰਿਆਂ ਦੀ ਗੂੰਜ ਹੈ, ਉੱਥੇ ਹੀ ਇਸ ਵਾਰ ਵੱਖ-ਵੱਖ ਪ੍ਰਕਾਰ ਦੇ ਪਕਵਾਨਾਂ ਦਾ ਲੰਗਰ ਲਗਾਇਆ ਗਿਆ ਹੈ। ਵੱਖ-ਵੱਖ ਸੰਸਥਾਵਾਂ ਤੋਂ ਆਈਆਂ ਸੰਗਤਾਂ ਲਈ ਬਰਗਰ, ਕੋਲਡ੍ਰਿੰਕ, ਲੱਡੂ, ਜਲੇਬੀਆਂ ਅਤੇ ਨੂਡਲਜ਼ ਦੇ ਲੰਗਰ ਲਗਾਏ ਗਏ ਹਨ, ਜਿਨ੍ਹਾਂ ਨੂੰ ਦੇਖਣ ਲਈ ਨੌਜਵਾਨਾਂ ਵਿੱਚ ਵੀ ਕਾਫੀ ਉਤਸ਼ਾਹ ਹੈ। ਦੂਜੇ ਪਾਸੇ ਸੰਗਤਾਂ ਵੀ ਬਹੁਤ ਸ਼ਰਧਾ ਭਾਵਨਾ ਨਾਲ ਨਤਮਸਤਕ ਹੋ ਰਹੀਆਂ ਹਨ ਅਤੇ ਵੱਖ ਵੱਖ-ਵੱਖ ਤਰ੍ਹਾਂ ਦੇ ਪਕਵਾਨ ਵੀ ਛਕ ਰਹੀਆਂ ਹਨ। ਗੁਰੂਦੁਆਰਿਆਂ ਦੇ ਪ੍ਰਬੰਧਕਾਂ ਵੱਲੋਂ ਵੀ ਸੰਗਤ ਲਈ ਉਚੇਚੇ ਪ੍ਰਬੰਧ ਕੀਤੇ ਗਏ ਹਨ। 554th Prakash Purab of Sri Guru Nanak Dev Ji