ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ - Death of a motorcyclist in a road accident
ਜਲੰਧਰ: ਫਗਵਾੜਾ ਹਾਈਵੇ (Phagwara Highway) ‘ਤੇ ਇੱਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ (A person riding a motorcycle died in a road accident) ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਮੋਟਰਸਾਈਕਲ ‘ਤੇ 2 ਵਿਅਕਤੀ ਸਵਾਰ ਸਨ, ਅਚਾਨਕ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਇਹ ਹਾਦਸਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. (ASI) ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਫਗਵਾੜਾ ਹਾਈਵੇ (Phagwara Highway) ‘ਤੇ ਇੱਕ ਵਿਅਕਤੀ ਟਰੱਕ ਹੇਠਾਂ ਆ ਗਿਆ ਹੈ ਅਤੇ ਉਸ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Last Updated : Feb 3, 2023, 8:25 PM IST