ਸਿੱਧੂ ਮੂਸੇਵਾਲਾ ਕਤਲਕਾਂਡ: 4 ਦਿਨਾਂ ਦੀ ਰਿਮਾਂਡ ’ਤੇ ਪ੍ਰਿਅਵਰਤ ਫੌਜੀ ਅਤੇ ਦੀਪਕ ਟੀਨੂੰ - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ
ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਰਿਮਾਂਡ ’ਤੇ ਚੱਲ ਰਹੇ ਪ੍ਰਿਅਵਰਤ ਫੌਜੀ ਅਤੇ ਦੀਪਕ ਟੀਨੂੰ ਨੂੰ ਮਾਨਸਾ ਦੀ ਅਦਾਲਤ ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਉਨ੍ਹਾਂ ਦਾ ਮੁੜ ਤੋਂ 4 ਦਿਨ ਦਾ ਰਿਮਾਂਡ ਮਾਨਸਾ ਪੁਲਿਸ ਨੂੰ ਦਿੱਤਾ ਗਿਆ ਹੈ। ਦੱਸ ਦਈਏ ਕਿ ਮਾਨਸਾ ਸਦਰ ਵਿੱਚ ਐਫਆਈਆਰ ਨੰਬਰ 134 ਵਿੱਚ ਇਨ੍ਹਾਂ ਤਿੰਨੇ ਦੋਸ਼ੀਆਂ ਦੀ ਗ੍ਰਿਫਤਾਰੀ ਕੀਤੀ ਹੈ। ਕਾਬਿਲੇਗੌਰ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਅੱਜ ਯਾਨੀ 29 ਜੁਲਾਈ ਨੂੰ ਪੂਰੇ 2 ਮਹੀਨੇ ਪੂਰੇ ਹੋ ਚੁੱਕੇ ਹਨ। ਪਿੰਡ ਜਵਾਹਰਕੇ ਵਿਖੇ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ।
Last Updated : Feb 3, 2023, 8:25 PM IST