ਫਿਲਮ 'ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ' ਦੀ ਸ਼ੂਟਿੰਗ ਸਮੇਟ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਗਿੱਪੀ, ਵੀਡੀਓ - ਗਿੱਪੀ ਗਰੇਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ
ਅੰਮ੍ਰਿਤਸਰ: ਪੰਜਾਬੀ ਫਿਲਮਾਂ ਦੇ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ। ਗਾਇਕ ਦੇ ਨਾਲ ਉਸ ਦੇ ਦੋ ਪੁੱਤਰ ਸ਼ਿੰਦਾ ਗਰੇਵਾਲ, ਗੁਰਬਾਜ਼ ਗਰੇਵਾਲ ਵੀ ਸਨ। ਗਿੱਪੀ ਗਰੇਵਾਲ ਨੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਦੱਸ ਦਈਏ ਕਿ ਅਦਾਕਾਰ ਨੇ ਹਾਲ ਹੀ ਵਿੱਚ ਫਿਲਮ 'ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ' ਦੀ ਸ਼ੂਟਿੰਗ ਪੂਰੀ ਕੀਤੀ ਹੈ। ਫਿਲਮ ਵਿੱਚ ਗਿੱਪੀ ਤਾਨੀਆ ਨਾਲ ਅਦਾਕਾਰੀ ਦੇ ਜੌਹਰ ਦਿਖਾਉਂਦੇ ਨਜ਼ਰ ਆਉਣਗੇ। ਇਹ ਫਿਲਮ 8 ਮਾਰਚ 2023 ਨੂੰ ਰਿਲੀਜ਼ ਹੋਣ ਲਈ ਤਿਆਰ ਹੈ।
Last Updated : Feb 3, 2023, 8:37 PM IST