ਅੱਗ ਲੱਗੇ ਖੇਤ ਦਾ ਨਿਰੀਖਣ ਕਰਨ ਆਏ ਨੋਡਲ ਅਫਸਰ ਦਾ ਕਿਸਾਨਾਂ ਨੇ ਕੀਤਾ ਵਿਰੋਧ - Latest news of Fatehgarh Sahib
ਇਕ ਪਾਸੇ ਪੰਜਾਬ ਸਰਕਾਰ ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਸਖ਼ਤ ਰੁੱਖ ਅਖਤਿਆਰ ਕਰ ਰਹੀ ਹੈ ਦੂਜੇ ਪਾਸੇ ਕਈ ਕਿਸਾਨ ਜਥੇਬੰਦੀਆਂ ਹਾਲੇ ਵੀ ਪਰਾਲੀ ਸਾੜਨ ਦੀ ਜਿੱਦ ਉਪਰ ਅੜੀਆ ਹਨ। ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰੁੜਕੀ ਵਿਖੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਜ਼ਮੀਨ ਵਿੱਚ ਨਿਰੀਖਣ ਕਰਨ ਆਏ ਨੋਡਲ ਅਫ਼ਸਰ ਅਤੇ ਮਾਲ ਮਹਿਕਮੇ ਦੇ ਅਧਿਕਾਰੀਆਂ ਨੂੰ ਕਿਸਾਨਾਂ ਨੇ ਘੇਰਾ ਪਾਇਆ। ਕਿਸਾਨਾਂ ਦੇ ਵਿਰੋਧ ਕਰਕੇ ਅਧਿਕਾਰੀਆਂ ਨੂੰ ਵਾਪਸ ਮੁੜਨਾ ਪਿਆ। ਇਸ ਮੌਕੇ ਗੱਲਬਾਤ ਕਰਦੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਭਲਮਾਜਰਾ ਤੇ ਸੀਨੀਅਰ ਮੀਤ ਪ੍ਰਧਾਨ ਹਰਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਮਜ਼ਬੂਰੀ ਵਿੱਚ ਪਰਾਲੀ ਸਾੜ ਰਹੇ ਹਨ। ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ ਪਰ ਉਹ ਕਿਸੇ ਵੀ ਅਧਿਕਾਰੀ ਨੂੰ ਖੇਤਾਂ ਵਿੱਚ ਵੜਨ ਨਹੀਂ ਦੇਣਗੇ।
Last Updated : Feb 3, 2023, 8:30 PM IST