ਔਰਤ ਨੇ ਗੁਰਬਾਣੀ ਦੀਆਂ ਪੰਕਤੀਆਂ ਦਾ ਬਣਵਾਇਆ ਟੈਟੂ, ਸਿੱਖ ਜਥੇਬੰਦੀਆਂ 'ਚ ਰੋਸ - ਸਿੱਖ ਇਤਿਹਾਸ ਦੀਆਂ ਗੁਰਬਾਣੀ ਦੀਆਂ ਪੰਕਤੀਆਂ ਦੇ ਟੈਟੂ
ਅੰਮ੍ਰਿਤਸਰ : ਸੋਸ਼ਲ ਮੀਡੀਆ 'ਤੇ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਲਿਖਣ ਜਾਂ ਸਿੱਖ ਇਤਿਹਾਸ ਦੀਆਂ ਗੁਰਬਾਣੀ ਦੀਆਂ ਪੰਕਤੀਆਂ ਦੇ ਟੈਟੂ ਸਰੀਰ ਦੇ ਖੁਣਵਾਉਣ ਦੀਆਂ ਤਸਵੀਰਾਂ ਵਾਇਰਲ ਹੁੰਦੀਆਂ ਹਨ ਅਜਿਹੀ ਹੀ ਤਸਵੀਰ ਅਮਰੀਕਾ ਦੀ ਰਹਿਣ ਵਾਲੀ ਇਕ ਲੜਕੀ ਦੀ ਵਾਇਰਲ ਹੋਈ ਹੈ ਜਿਸਨੇ ਆਪਣੇ ਸਰੀਰ ਦੇ ਉੱਪਰ ਗੁਰਬਾਣੀ ਦੀਆਂ ਪੰਕਤੀਆਂ ਟੈਟੂ ਦੇ ਰੂਪ ਵਿੱਚ ਖੁਣਵਾਈਆਂ ਹਨ ਅਤੇ ਉਸ ਲੜਕੀ ਵੱਲੋਂ ਆਪਣੀ ਨੰਗੇਜ਼ ਤਸਵੀਰਾਂ ਵੀ ਸੋਸ਼ਲ ਮੀਡੀਆ ਤੇ ਅਪਲੋਡ ਕੀਤੀਆਂ ਗਈਆਂ ਹਨ ਜਿਸ ਤੋਂ ਬਾਅਦ ਇਨ੍ਹਾਂ ਤਸਵੀਰਾਂ ਦੇ ਵਾਇਰਲ ਹੋਣ ਤੇ ਸਿੱਖ ਜਥੇਬੰਦੀਆਂ 'ਚ ਰੋਸ ਪਾਇਆ ਜਾ ਰਿਹਾ ਹੈ ਜਿਸ ਦੇ ਚਲਦੇ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪਹੁੰਚ ਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਅਤੇ ਮੰਗ ਕੀਤੀ ਗਈ ਕਿ ਇਹ ਸੁਮਿਤ ਨਾਮਕ ਲੜਕੀ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
Last Updated : Feb 3, 2023, 8:25 PM IST