ਚੋਣਾਂ ਨੂੰ ਲੈ ਕੇ ਪਹਿਲੀ ਵਾਰ ਵੋਟ ਪਾਉਣ ਆਏ ਨੌਜਵਾਨ ਵੋਟਰਾਂ 'ਚ ਭਾਰੀ ਉਤਸ਼ਾਹ - ਨੌਜਵਾਨ ਵੋਟਰਾਂ
ਫਾਜ਼ਿਲਕਾ: ਪੰਜਾਬ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਲਾਲਾਬਾਦ ਦੇ ਵੋਟਰਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉੱਥੇ ਹੀ ਪਹਿਲੀ ਵਾਰ ਵੋਟ ਪਾਉਣ ਆਏ ਨੌਜਵਾਨ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਨੌਜਵਾਨ ਵੋਟਰ ਕੇਸ਼ਵ ਨੇ ਮੀਡੀਆ ਅੱਗੇ ਉਮੀਦ ਜਿਤਾਉਂਦਿਆਂ ਹੋਇਆ ਗੱਲਬਾਤ ਕੀਤੀ ਕਿ ਨਵੀਂ ਬਣਨ ਵਾਲੀ ਸਰਕਾਰ ਨੌਜਵਾਨਾਂ ਦੀ ਭਲਾਈ ਲਈ ਉਪਰਾਲੇ ਕਰੇਗੀ। ਇਲੈਕਸ਼ਨ ਕਮਿਸ਼ਨ ਵੱਲੋਂ ਪਹਿਲੀ ਵਾਰ ਵੋਟ ਪਾਉਣ ਆਏ ਨੌਜਵਾਨਾਂ ਦਾ ਸਨਮਾਨ ਕਰਦੇ ਹੋਏ ਸਰਟੀਫਿਕੇਟ ਜਾਰੀ ਕਰਨ ਤੇ ਉਨ੍ਹਾਂ ਨੇ ਚੋਣ ਕਮਿਸ਼ਨ ਦਾ ਧੰਨਵਾਦ ਕੀਤਾ।
Last Updated : Feb 3, 2023, 8:17 PM IST