ਯੂਕਰੇਨ 'ਚ ਫਸੇ ਪੰਜਾਬੀਆਂ ਨੂੰ ਲੈ ਕੇ ਚਰਨਜੀਤ ਚੰਨੀ ਦਾ ਅਹਿਮ ਬਿਆਨ - ਯੂਕਰੇਨ ਚ ਫਸੇ ਪੰਜਾਬੀਆਂ ਨੂੰ ਲੈਕੇ ਚਰਨਜੀਤ ਚੰਨੀ ਦਾ ਅਹਿਮ ਬਿਆਨ
ਰੂਪਨਗਰ: ਰੂਸ ਅਤੇ ਯੂਕਰੇਨ ਵਿਚਕਾਰ ਜੰਗ ਜਾਰੀ ਹੈ, ਇਸ ਛਿੜੀ ਜੰਗ ਨੂੰ ਲੈ ਕੇ ਪੂਰੀ ਦੁਨੀਆ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਜੰਗ ਦੌਰਾਨ ਹੀ ਯੂਕਰੇਨ ਵਿੱਚ ਪੰਜਾਬ ਦੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਆਮ ਪੰਜਾਬੀ ਫਸੇ (Punjabis stranded in Ukraine) ਹੋਏ ਹਨ ਜਿਸ ਨੂੰ ਲੈ ਕੇ ਮਾਪੇ ਚਿੰਤਾ ਵਿੱਚ ਡੁੱਬੇ ਹੋਏ ਹਨ। ਪੰਜਾਬ ਸਰਕਾਰ ਵੱਲੋਂ ਯੂਕਰੇਨ ਵਿੱਚ ਪੰਜਾਬੀਆਂ ਨੂੰ ਵਾਪਿਸ ਲਿਆਉਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਦੱਸਿਆ ਕਿ ਸਰਕਾਰ ਆਪਣੇ ਪੱਧਰ ਉੱਪਰ ਹਰ ਤਰ੍ਹਾਂ ਦਾ ਯਤਨ ਯੂਕਰੇਨ ਵਿੱਚ ਫਸੇ ਪੰਜਾਬੀਆਂ ਨੂੰ ਵਾਪਿਸ ਲਿਆਉਣ ਦਾ ਕਰ ਰਹੀ ਹੈ। ਚੰਨੀ ਨੇ ਦੱਸਿਆ ਕਿ ਇਸ ਸਬੰਧ ਵਿੱਚ ਉਨ੍ਹਾਂ ਪੀਐਮ ਮੋਦੀ ਨਾਲ ਗੱਲਬਾਤ ਕੀਤੀ ਹੈ ਅਤੇ ਜਲਦ ਹੀ ਪੰਜਾਬੀਆਂ ਨੂੰ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਕ ਹੈਲਪ ਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ ਤਾਂ ਕਿ ਪੀੜਤ ਪਰਿਵਾਰਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾ ਸਕੇ।
Last Updated : Feb 3, 2023, 8:18 PM IST
TAGGED:
ਰੂਸ ਅਤੇ ਯੂਕਰੇਨ ਵਿਚਕਾਰ ਜੰਗ