ਨਿੱਜੀ ਹੋਟਲ 'ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ - Private hotel in Gurdaspur
ਗੁਰਦਾਸਪੁਰ: ਪੁਲਿਸ ਨੇ ਇੱਕ ਨਿੱਜੀ ਹੋਟਲ ਵਿੱਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਫਾਸ਼ (Exposing the prostitution business) ਕੀਤਾ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ ਰਣਜੀਤ ਸਿੰਘ ਨੇ ਕਿਹਾ ਕਿ ਸਾਨੂੰ ਇੱਕ ਜਾਣਕਾਰੀ ਮਿਲੀ ਸੀ ਕਿ ਗੁਰਦਾਸਪੁਰ ਦੇ ਨਿੱਜੀ ਹੋਟਲ (Private hotel in Gurdaspur) ਵਿੱਚ ਦੇਹ ਵਪਾਰ ਦਾ ਕੰਮ ਚੱਲ ਰਿਹਾ ਹੈ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮੌਕੇ ਤੋਂ 2 ਕੁੜੀਆ ਅਤੇ 2 ਮੁੰਡਿਆ ਸਮੇਤ ਹੋਟਲ ਮਲਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜੋ ਵੀ ਮਾਮਲੇ ਵਿੱਚ ਮੁਲਜ਼ਮ ਹੋਵੇਗਾ ਉਸ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇਗੀ।
Last Updated : Feb 3, 2023, 8:20 PM IST