ਯੂਕਰੇਨ 'ਚ ਫਸੇ ਬੱਚਿਆਂ ਦੇ ਪਰਿਵਾਰਾਂ ਵੱਲੋਂ ਕੀਤਾ ਰੋਸ ਪ੍ਰਦਰਸ਼ਨ - ਰੂਸ ਤੇ ਯੂਕਰੇਨ ਵਿੱਚ ਜੰਗ ਦੀ ਸਥਿਤੀ
ਜਲੰਧਰ: ਇਕ ਪਾਸੇ ਜਿੱਥੇ ਰੂਸ ਤੇ ਯੂਕਰੇਨ ਵਿੱਚ ਜੰਗ ਦੀ ਸਥਿਤੀ ਦਿਨ ਪਰ ਦਿਨ ਵਿਗੜਦੀ ਜਾ ਰਹੀ ਹੈ। ਉਥੇ ਦੂਸਰੇ ਪਾਸੇ ਯੂਕਰੇਨ ਵਿੱਚ ਰਹਿ ਰਹੇ ਭਾਰਤੀ ਵਿਦਿਆਰਥੀਆਂ ਦੇ ਮਾਪਿਆਂ ਦਾ ਸਬਰ ਟੁੱਟਦਾ ਹੋਇਆ ਨਜ਼ਰ ਆ ਰਿਹਾ। ਅਜਿਹਾ ਹੀ ਕੁੱਝ ਜਲੰਧਰ ਵਿਖੇ ਦੇਖਣ ਨੂੰ ਮਿਲਿਆ, ਜਿੱਥੇ ਯੂਕਰੇਨ ਵਿੱਚ ਪੜ੍ਹਾਈ ਕਰ ਰਹੇ, ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਜਲੰਧਰ ਦੇ ਮਾਡਲ ਟਾਊਨ ਪਾਰਕ ਵਿਖੇ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਯੂਕਰੇਨ ਵਿੱਚ ਪੜ੍ਹਾਈ ਕਰ ਰਹੇ ਬੱਚਿਆਂ ਦੇ ਮਾਪਿਆਂ ਨੇ ਇਕੱਠੇ ਹੋ ਕੇ ਸਰਕਾਰ ਨੂੰ ਉਨ੍ਹਾਂ ਦੇ ਬੱਚਿਆਂ ਨੂੰ ਵਾਪਸ ਲਿਆਉਣ ਦੀ ਗੁਹਾਰ ਲਗਾਈ।
Last Updated : Feb 3, 2023, 8:18 PM IST