ਮਹਿਲਾ ਦੀ ਮੌਤ ਨੂੰ ਲੈ ਕੇ ਪਰਿਵਾਰ ਨੇ ਕੀਤਾ ਪ੍ਰਦਰਸ਼ਨ, ਲਾਈ ਇਨਸਾਫ ਦੀ ਗੁਹਾਰ - ਔਰਤ ਦੀ ਖਾਣਾ ਖਾਣ ਤੋਂ ਬਾਅਦ ਮੌਤ
ਅੰਮ੍ਰਿਤਸਰ: ਜ਼ਿਲ੍ਹੇ ਦੇ ਥਾਣਾ ਸਦਰ ਦੇ ਅਧੀਨ ਆਉਂਦੀ ਚੌਕੀ ਵਿਜੇ ਨਗਰ ਵਿਖੇ ਇੱਕ ਫੈਕਟਰੀ ਵਿੱਚ ਕੰਮ ਕਰਨ ਵਾਲੀ ਔਰਤ ਦੀ ਖਾਣਾ ਖਾਣ ਤੋਂ ਬਾਅਦ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਦੇ ਕਾਰਨ ਮ੍ਰਿਤਕ ਮਹਿਲਾ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਮ੍ਰਿਤਕ ਮਹਿਲਾ ਦੇ ਪਰਿਵਾਰਿਕ ਮੈਂਬਰਾਂ ਨੇ ਇਲਜ਼ਾਮ ਲਗਾਇਆ ਕਿ ਮਹਿਲਾ ਨੇ ਰੋਟੀ ਖਾਣ ਤੋਂ ਬਾਅਦ ਗਲਤੀ ਨਾਲ ਪਾਣੀ ਦੀ ਥਾਂ ਸੈਨੇਟਾਇਜਰ ਪੀ ਲਿਆ ਜਿਸ ਨਾਲ ਉਸਦੀ ਮੌਤ ਹੋ ਗਈ ਹੈ ਪਰ ਉੱਥੋਂ ਮਿਲੀ ਬੋਤਲ ਦੇ ਹਿਸਾਬ ਨਾਲ ਉਸਦੀ ਜਹਿਰੀਲਾ ਪਦਾਰਥ ਨਿਗਲਣ ਨਾਲ ਮੌਤ ਹੋਈ ਹੈ। ਜਿਸ ਸੰਬਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ ਪਰ ਪੁਲਿਸ ਵਲੋਂ ਅੱਠ ਦਿਨ ਬੀਤ ਜਾਣ ਤੇ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਪੀੜਤ ਪਰਿਵਾਰ ਨੇ ਇਨਸਾਫ ਦੀ ਗੁਹਾਰ ਲਗਾਈ ਹੈ। ਉੱਥੇ ਹੀ ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲ਼ੋਂ ਕਾਰਵਾਈ ਕੀਤੀ ਜਾ ਰਹੀ ਹੈ।
Last Updated : Feb 3, 2023, 8:20 PM IST